ਜਲੰਧਰ , 6 ਜੁਲਾਈ ()- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਅੱਜ ਜਲੰਧਰ ਜ਼ਿਲ੍ਹੇ ਦੀ ਪ੍ਰਧਾਨ ਸਤਵੰਤ ਕੌਰ ਭੋਗਪੁਰ ਦੀ ਅਗਵਾਈ ਹੇਠ ਵਿਧਾਨ ਸਭਾ ਹਲਕੇ ਪੱਛਮੀ ਜਲੰਧਰ ਵਿੱਚ ਘਰ ਘਰ ਲੋਕਾਂ ਕੋਲ ਪਹੁੰਚ ਕੇ ਆ ਆਮ ਆਦਮੀ ਪਾਰਟੀ ਦੀਆਂ ਪੋਲਾਂ ਖੋਲੀਆਂ ਅਤੇ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਜਾਣੂ ਕਰਵਾਇਆ ।
ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ । ਉਹਨਾਂ ਨੇ ਇਸ ਹਲਕੇ ਦੇ ਵੋਟਰਾਂ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰ ਵਰਗ ਦੇ ਲੋਕਾਂ ਨਾਲ ਧੋਖਾ ਕੀਤਾ ਹੈ । ਉਹਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ ਤੇ ਉਹਨਾਂ ਨੂੰ ਮਾਣ ਭੱਤਾ ਵੀ ਸਮੇਂ ਸਿਰ ਨਹੀਂ ਦਿੱਤਾ ਜਾ ਰਿਹਾ । ਆਂਗਣਵਾੜੀ ਸੈਂਟਰਾਂ ਵਿੱਚ ਜੋ ਰਾਸ਼ਨ ਭੇਜਿਆ ਜਾ ਰਿਹਾ ਹੈ ਉਹ ਬਹੁਤ ਘਟੀਆ ਕੁਆਲਿਟੀ ਦਾ ਹੈ ਤੇ ਕਰੋੜਾਂ ਰੁਪਏ ਰਾਸ਼ਨ ਵਿੱਚ ਘਪਲਾ ਕੀਤਾ ਗਿਆ ਹੈ ।
ਉਹਨਾਂ ਕਿਹਾ ਕਿ ਔਰਤਾਂ ਨੂੰ ਹਜ਼ਾਰ ਹਜ਼ਾਰ ਰੁਪਏ ਨਹੀਂ ਦਿੱਤੇ ।ਗਏ । ਲੱਖਾਂ ਗਰੀਬਾਂ ਦੇ ਆਟਾ ਦਾਲ ਸਕੀਮ ਵਾਲੇ ਰਾਸ਼ਨ ਕਾਰਡ ਕੱਟ ਦਿੱਤੇ । ਗ਼ਰੀਬ ਬੱਚਿਆਂ ਨੂੰ ਵਜ਼ੀਫੇ ਨਹੀਂ ਮਿਲੇ ਤੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਕੋਲੋਂ ਬਹੁਤ ਜਿਆਦਾ ਦਾਖ਼ਲਾ ਫੀਸਾਂ ਵਸੂਲੀਆਂ ਗਈਆਂ । ਗਰੀਬਾਂ ਨੂੰ ਹਜ਼ਾਰਾਂ ਰੁਪਏ ਬਿਜਲੀ ਦੇ ਬਿੱਲ ਭੇਜੇ ਗਏ ।
ਇਸ ਮੌਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਮੰਗਾਂ ਸਬੰਧੀ ਘਰ ਘਰ ਵਿੱਚ ਪੈਂਫਲਿਟ ਵੰਡੇ। ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀਆਂ ਖਤਮ ਕੀਤੀਆਂ ਗਈਆਂ ਸੇਵਾਵਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ ।
ਇਸ ਸਮੇਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਗਲੀਆਂ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਜੋਰਦਾਰ ਨਾਹਰੇਬਾਜੀ ਕੀਤੀ ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।