ਜਲੰਧਰ (12-08-2022): ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਦੇ ਮੱਦੇਨਜਰ ਸੂਬੇ ਵਿੱਚ 15 ਅਗਸਤ ਨੂੰ 75 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਲੰਧਰ ਜਿਲ੍ਹੇ ਵਿੱਚ ਵੀ 6 ਥਾਵਾਂ ‘ਤੇ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣਗੇ। ਐਮ.ਐਲ.ਏ. ਸ੍ਰੀ ਸ਼ੀਤਲ ਅੰਗੁਰਾਲ, ਸੂਬਾ ਸੱਕਤਰ ਆਮ ਆਦਮੀ ਪਾਰਟੀ ਸ੍ਰੀਮਤੀ ਰਾਜਵਿੰਦਰ ਕੌਰ ਥਿਆੜਾ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਆਮ ਆਦਮੀ ਕਲੀਨਿਕ ਰਾਜਨ ਕਲੋਨੀ ਅਤੇ ਆਮ ਆਦਮੀ ਕਲੀਨਿਕ ਕਬੀਰ ਵਿਹਾਰ ਦਾ ਦੌਰਾ ਕੀਤਾ ਗਿਆ। ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਆਮ ਆਦਮੀ ਕਲੀਨਿਕ ਦੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ ਗਈ। ਡਾ. ਰਮਨ ਸ਼ਰਮਾ ਵੱਲੋਂ ਦੱਸਿਆ ਗਿਆ ਕਿ ਆਮ ਆਦਮੀ ਕਲੀਨਿਕ ‘ਚ 41 ਤਰ੍ਹਾਂ ਦੇ ਟੈਸਟ ਕੀਤੇ ਜਾਣਗੇ, ਇਨ੍ਹਾਂ ਵਿੱਚ ਬਲੱਡ ਟੈਸਟ ਕੀਤੇ ਜਾਣਗੇ ਅਤੇ ਇੱਕ ਡਾਕਟਰ, ਇਕ ਫਾਰਮਾਸਿਸਟ ਸਮੇਤ 4 ਸਟਾਫ ਮੈਂਬਰਾਂ ਵੱਲੋਂ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕਲੀਨਿਕ ਵਿੱਚ ਬਲੱਡ ਟੈਸਟ ਕਰਵਾਉਣ ਦੀ ਸੁਵਿਧਾ ਵੀ ਮੁੱਹਈਆ ਕੀਤੀ ਜਾਵੇਗੀ। ਆਮ ਆਦਮੀ ਕਲੀਨਿਕਾਂ ਵਿੱਚ ਦਵਾਈਆਂ ਅਤੇ ਹੋਰ ਲੋੜੀਂਦੀਆਂ ਚੀਜਾਂ ਪਹੁੰਚ ਚੁੱਕੀਆਂ ਹਨ ਅਤੇ ਅੱਜ ਸ਼ਾਮ ਤੱਕ ਸਟਾਫ ਦੀ ਤੈਨਾਤੀ ਕਰ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨਾਲ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਮਨ ਗੁਪਤਾ ਵੀ ਮੌਜੂਦ ਸਨ।

ਇਸ ਦੌਰਾਨ ਐਮ.ਐਲ.ਏ.  ਸ਼ੀਤਲ ਅੰਗੁਰਾਲ ਵੱਲੋਂ ਆਮ ਆਦਮੀ ਕਲੀਨਿਕਾਂ ਦੇ  ਉਸਾਰੀ ਕਾਰਜਾਂ ਦਾ ਨਿਰੀਖਣ ਕਰਦਿਆਂ ਕਿਹਾ ਗਿਆ ਕਿ ਆਮ ਆਦਮੀ ਕਲੀਨਿਕਾਂ ਦੇ ਖੁੱਲਣ ਨਾਲ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮੁੱਢਲੀਆਂ ਸਿਹਤ ਸਹੂਲਤਾਂ ਮਿਲ ਜਾਣਗੀਆਂ।  ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ‘ਆਪ’ ਸਰਕਾਰ ਵੱਲੋਂ ਆਮ ਬਿਮਾਰੀਆਂ ਦੇ ਇਲਾਜ, ਸੱਟਾਂ ਲਈ ਮੁਢਲੀ ਸਹਾਇਤਾ ਅਤੇ ਮਾਮੂਲੀ ਜ਼ਖ਼ਮਾਂ ਦੀ ਡ੍ਰੈਸਿੰਗ ਲਈ ਦੇਖਭਾਲ ਆਦਿ ਮਾਹਰ ਡਾਕਟਰ ਵੱਲੋਂ ਲੋਕਾਂ ਦੇ ਦਰਵਾਜ਼ੇ ‘ਤੇ ਮੁਹੱਈਆ ਕਰਵਾਈ ਜਾਵੇਗੀ, ਜਿੱਥੇ ਪਹਿਲਾਂ ਲੋਕਾਂ ਨੂੰ ਮੁੱਢਲਾ ਇਲਾਜ ਕਰਵਾਉਣ ਲਈ ਵੀ ਮੀਲਾਂ ਦਾ ਸਫ਼ਰ ਤੈਅ ਕਰਨਾ ਪੈਂਦਾ ਸੀ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।