ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੇ ਹੋਮ ਸਾਇੰਸ ਵਿਭਾਗ ਦੁਆਰਾ ਵਿਦਿਆਰਥਣਾਂ ਦੇ ਲਈ ਬੈਸਟ ਆਊਟ ਆਫ਼ ਵੇਸਟ ਮੁਕਾਬਲੇ ਦਾ ਆਯੋਜਨ ਕਰਵਾਇਆ ਗਿਆ। ਵਿਦਿਆਰਥਣਾਂ ਅੰਦਰ ਇਨੋਵੇਸ਼ਨ ਨੂੰ ਪੈਦਾ ਕਰਨ, ਉਨ੍ਹਾਂ ਦੀ ਪ੍ਰਤਿਭਾ ਅਤੇ ਸੋਚ ਨੂੰ ਇਕ ਸਹੀ ਮਾਰਗ ਪ੍ਰਦਾਨ ਕਰਨ ਦੇ ਨਾਲ-ਨਾਲ ਬੇਲੋੜੇ ਸਾਮਾਨ ਦੀ ਸੁਚੱਜੀ ਵਰਤੋਂ ਦੇ ਢੰਗ ਨੂੰ ਸਿਖਾਉਣ ਦੇ ਮਕਸਦ ਦੇ ਨਾਲ ਆਯੋਜਿਤ ਹੋਏ ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥਣਾਂ ਲਈ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਹਿੱਸਾ ਲੈਂਦੇ ਹੋਏ ਆਪਣੀ ਰਚਨਾਤਮਕਤਾ ਅਤੇ ਕਲਾਤਮਕ ਸੂਝ-ਬੂਝ ਦਾ ਬਾਖੂਬੀ ਪ੍ਰਦਰਸ਼ਨ ਕੀਤਾ। ਵਿਦਿਆਰਥਣਾਂ ਦੁਆਰਾ ਬਣਾਈਆਂ ਗਈਆਂ ਖੂਬਸੂਰਤ ਕਲਾਕ੍ਰਿਤੀਆਂ ਨੂੰ ਖ਼ੂਬ ਸਰਾਹਿਆ ਵੀ ਗਿਆ। ਇਨ੍ਹਾਂ ਮੁਕਾਬਲਿਆਂ ਦੇ ਵਿੱਚੋਂ ਬੀ.ਐੱਸ.ਸੀ. ਹੋਮ ਸਾਇੰਸ ਸਮੈਸਟਰ ਛੇਵਾਂ ਦੀ ਵਿਦਿਆਰਥਣ ਨੀਲਾਂਬਰਾ ਨੇ ਪਹਿਲਾ ਸਥਾਨ ਹਾਸਿਲ ਕੀਤਾ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਆਪਣੀ ਪ੍ਰਤਿਭਾ ਦਾ ਸ਼ਾਨਦ‍ਾਰ ਪ੍ਰਦਰਸ਼ਨ ਕਰਨ ਵਾਲੀਆਂ ਸਮੂਹ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਅਜਿਹੇ ਆਯੋਜਨ ਜਿੱਥੇ ਵਿਦਿਆਰਥੀਆਂ ਅੰਦਰ ਛੁਪੀ ਹੋਈ ਕਲਾ ਨੂੰ ਇੱਕ ਉੱਤਮ ਮੰਚ ਪ੍ਰਦਾਨ ਕਰਨ ਵਿੱਚ ਸਹਾਇਕ ਸਾਬਿਤ ਹੁੰਦੇ ਹਨ ਉੱਥੇ ਨਾਲ ਹੀ ਬੇਲੋੜੇ ਸਾਮਾਨ ਦੀ ਉਚਿਤ ਵਰਤੋਂ ਪ੍ਰਤੀ ਵੀ ਚੰਗੀ ਸੋਚ ਮੁਹੱਈਆ ਕਰਵਾਉਂਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਇਸ ਸਫਲ ਆਯੋਜਨ ਦੇ ਲਈ ਸ੍ਰੀਮਤੀ ਨੀਤੀ ਕਪੂਰ, ਮੁਖੀ, ਹੋਮ ਸਾਇੰਸ ਵਿਭਾਗ ਦੁਆਰਾ ਅਤੇ ਸਮੂਹ ਅਧਿਆਪਕਾਂ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ।

 

 

 

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।