ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੁਆਰਾ ਅਮਰਜੋਤੀ ਸਮਾਰੋਹ ਦਾ ਸਫਲਤਾਪੂਰਵਕ ਆਯੋਜਨ ਕਰਵਾਇਆ ਗਿਆ। ਅਕਾਦਮਿਕ ਸੈਸ਼ਨ 2021-22 ਵਿਦਿਆਲਾ ਤੋਂ ਆਪਣੀ ਪੜ੍ਹਾਈ ਪੂਰੀ ਕਰਕੇ ਵਿਦਾ ਹੋ ਰਹੀਆਂ ਵਿਦਿਆਰਥਣਾਂ ਨੂੰ ਆਸ਼ੀਰਵਾਦ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦੇਣ ਦੇ ਮਕਸਦ ਨਾਲ ਆਯੋਜਿਤ ਇਸ ਪ੍ਰੋਗਰਾਮ ਦੇ ਵਿੱਚ ਸ੍ਰੀ ਰਮਨ ਅਰੋਡ਼ਾ, ਐੱਮ.ਐੱਲ.ਏ.,ਜਲੰਧਰ ਸੈਂਟਰਲ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਦੇ ਨਾਲ ਹੀ ਸ੍ਰੀਮਤੀ ਸੁਸ਼ੀਲਾ ਭਗਤ, ਮੈਂਬਰ, ਕੇ.ਐਮ.ਵੀ. ਮੈਨਜਿੰਗ ਕਮੇਟੀ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ। ਇਸ ਤੋਂ ਇਲਾਵਾ ਇਸ ਪ੍ਰੋਗਰਾਮ ਦੌਰਾਨ ਡਾ. ਸੁਸ਼ਮਾ ਚਾਵਲਾ, ਵਾਈਸ ਪ੍ਰੈਜ਼ੀਡੈਂਟ, ਸ਼੍ਰੀ ਧਰੁਵ ਮਿੱਤਲ, ਖਜ਼ਾਨਚੀ, ਕੇ.ਐਮ.ਵੀ. ਮੈਨੇਜਿੰਗ ਕਮੇਟੀ ਦੇ ਨਾਲ-ਨਾਲ ਕਮੇਟੀ ਦੇ ਮਾਣਯੋਗ ਮੈਂਬਰ ਸ਼੍ਰੀਮਤੀ ਨੀਰੂ ਕਪੂਰ, ਡਾ. ਸਤਪਾਲ ਗੁਪਤਾ, ਡਾ. ਦੀਪਾਲੀ ਲੂਥਰਾ, ਸ੍ਰੀਮਤੀ ਸ਼ਿਵ ਮਿੱਤਲ ਅਤੇ ਡਾ. ਕਮਲ ਗੁਪਤਾ ਨੇ ਵੀ ਉਚੇਚੇ ਤੌਰ ‘ਤੇ ਆਪਣੀ ਹਾਜ਼ਰੀ ਲਗਵਾਈ। ਪ੍ਰੋਗਰਾਮ ਦੇ ਵਿੱਚ ਹਾਜ਼ਰ ਸਮੂਹ ਪਤਵੰਤਿਆਂ ਦਾ ਸਵਾਗਤ ਕਰਦੇ ਹੋਏ ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਵਿਦਾ ਹੋ ਰਹੀਆਂ ਵਿਦਿਆਰਥਣਾਂ ਨੂੰ ਅਮਰਜੋਤੀ ਦੇ ਪਾਵਨ ਅਤੇ ਪਰੰਪਰਾਗਤ ਸਮਾਗਮ ਦੇ ਮਹੱਤਵ ਬਾਰੇ ਸਮਝਾਉਂਦੇ ਹੋਏ ਕੰਨਿਆ ਮਹਾਂਵਿਦਿਆਲਾ ਤੋਂ ਪ੍ਰਾਪਤ ਸਿੱਖਿਆ, ਜੀਵਨ-ਜਾਚ, ਨੈਤਿਕ ਕਦਰਾਂ ਕੀਮਤਾਂ, ਆਤਮ ਵਿਸ਼ਵਾਸ ਆਦਿ ਦੇ ਨਾਲ ਭਵਿੱਖ ਵਿੱਚ ਸਫ਼ਲਤਾ ਦੀਆਂ ਸਿਖਰਾਂ ਛੂੰਹਣ ਦੀ ਕਾਮਨਾ ਕੀਤੀ।ਅੱਗੇ ਗੱਲ ਕਰਦੇ ਹੋਏ ਉਨ੍ਹਾਂ ਆਟੋਨਾਮਸ ਦਰਜੇ ਦੇ ਅੰਤਰਗਤ ਸਿੱਖਿਆ ਪ੍ਰਣਾਲੀ ਵਿੱਚ ਲਿਆਂਦੇ ਜਾ ਰਹੇ ਲੋੜੀਂਦੇ ਸੁਧਾਰਾਂ, ਹੁਨਰ ਨੂੰ ਵਿਕਸਿਤ ਕਰਦੀ ਹੋਈ ਸਿੱਖਿਆ, ਇੱਕੀਵੀਂ ਸਦੀ ਦੀਆਂ ਰੁਜ਼ਗਾਰ ਪ੍ਰਾਪਤੀ ਦੀਆਂ ਜ਼ਰੂਰਤਾਂ ਨੂੰ ਮੁੱਖ ਰੱਖ ਕੇ ਅਪਗਰੇਡ ਕੀਤੇ ਜਾ ਰਹੇ ਸਿਲੇਬਸ ਆਦਿ ਜਿਹੇ ਪ੍ਰਗਤੀਸ਼ੀਲ ਕਾਰਜਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਸਫਲਤਾਵਾਂ ਇਸ ਗੱਲ ਦੀ ਗਵਾਹੀ ਭਰਦੀਆਂ ਹਨ ਕਿ ਕੰਨਿਆ ਮਹਾਂ ਵਿਦਿਆਲਾ ਦੀ ਸੰਪੂਰਨ ਟੀਮ ਸਹੀ ਦਿਸ਼ਾ ਵਿੱਚ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਆਪਣੇ ਦੇਸ਼ ਦੇ ਬੱਚਿਆਂ ਦੇ ਲਈ ਉੱਚ ਸਿੱਖਿਆ ਨੂੰ ਗਲੋਬਲ ਸਟੈਂਡਰਡਸ ਤਕ ਲੈ ਕੇ ਜਾਣ ਲਈ ਨਿਰੰਤਰ ਯਤਨਸ਼ੀਲ ਹੈ। ਪ੍ਰੋਗਰਾਮ ਦੇ ਮੁੱਖ ਮਹਿਮਾਨ ਸ੍ਰੀ ਰਮਨ ਅਰੋਡ਼ਾ ਨੇ ਇਸ ਮੌਕੇ ਸੰਬੋਧਿਤ ਹੁੰਦੇ ਹੋਏ ਵਿਦਿਆਰਥਣਾਂ ਨੂੰ ਕੰਨਿਆ ਮਹਾਂ ਵਿਦਿਆਲਿਆ ਜਿਹੀ ਇਤਿਹਾਸਕ ਸੰਸਥਾ ਤੋਂ ਵਿੱਦਿਆ ਮੁਕੰਮਲ ਕਰਨ ਲਈ ਮੁਬਾਰਕਬਾਦ ਦਿੰਦੇ ਹੋਏ ਇੱਥੋਂ ਮਿਲੀ ਜੀਵਨ ਸੇਧ ਅਨੁਸਾਰ ਨਿਰੰਤਰ ਅੱਗੇ ਵਧਦੇ ਰਹਿਣ ਲਈ ਪ੍ਰੇਰਿਤ ਕੀਤਾ। ਹਰੇਕ ਖੇਤਰ ਵਿੱਚ ਮਹਿਲਾਵਾਂ ਦੀ ਬਰਾਬਰੀ ਅਤੇ ਯੋਗਤਾ ਨੂੰ ਮੰਨਦੇ ਹੋਏ ਉਨ੍ਹਾਂ ਕੰਨਿਆ ਮਹਾਂ ਵਿਦਿਆਲਾ ਦੁਆਰਾ ਵਿਦਿਆਰਥਣਾਂ ਦੇ ਸਰਬਪੱਖੀ ਵਿਕਾਸ ਦੇ ਲਈ ਕੀਤੇ ਜਾਂਦੇ ਕੰਮਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਵਿਦਿਆਰਥਣਾਂ ਦੇ ਲਈ ਸੱਚਮੁੱਚ ਹੀ ਇਹ ਗੌਰਵ ਦਾ ਵਿਸ਼ਾ ਹੈ ਕਿ ਉਹ ਇਸ ਮਹਾਨ ਸੰਸਥਾ ਤੋਂ ਆਪਣੀ ਪੜ੍ਹਾਈ ਮੁਕੰਮਲ ਕਰ ਰਹੀਆਂ ਹਨ।ਅਮਰ ਜੋਤੀ ਦੇ ਪਾਵਨ ਗੀਤਾਂ ਜਯ ਜਯ ਜਨਨੀ ਅਤੇ ਨਮੋ ਦੇਵ ਭੂਮੀ ਨਮਸਤੇ-ਨਮਸਤੇ ਦੀਆਂ ਧੁਨਾਂ ਵਿੱਚ ਸਮੂਹ ਵਿਦਿਆਰਥਣਾਂ ਵੱਲੋਂ ਆਰਜ਼ੂ, ਮਨਜੋਤ ਕੌਰ, ਯੁਕਤਾ, ਅਵੰਤਿਕਾ ਅਤੇ ਕੰਨੂ ਪ੍ਰਿਆ ਨੇ ਕੰਨਿਆ ਮਹਾਂਵਿਦਿਆਲਾ ਪ੍ਰਤੀ ਧੰਨਵਾਦ ਵਿਅਕਤ ਕਰਦੇ ਹੋਏ ਇੱਥੇ ਬਿਤਾਏ ਹੋਏ ਸਮੇਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਦੱਸਿਆ। ਇਸ ਦੇ ਨਾਲ ਹੀ ਇਸ ਅਕਾਦਮਿਕ ਸੈਸ਼ਨ ਦੇ ਦੌਰਾਨ ਮੌਰਲ ਐਜੂਕੇਸ਼ਨ ਦੀਆਂ ਵਿਸ਼ੇਸ਼ ਕਲਾਸਾਂ ਲੈਣ ਵਾਲੇ ਸਮੂਹ ਅਧਿਆਪਕਾਂ ਨੂੰ ਪ੍ਰਮਾਣ ਪੱਤਰ ਪ੍ਰਦਾਨ ਕਰਨ ਦੇ ਨਾਲ-ਨਾਲ ਸਪੋਰਟਸ ਵਿਭਾਗ ਦੁਆਰਾ ਪ੍ਰਕਾਸ਼ਿਤ ਸਪੋਰਟਸ ਨਿਊਜ਼ਲਾਈਨ ਨੂੰ ਵੀ ਰਿਲੀਜ਼ ਕੀਤਾ ਗਿਆ।

ਅੰਤ ਵਿੱਚ ਮੈਡਮ ਪ੍ਰਿੰਸੀਪਲ ਨੇ ਸਮੂਹ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਇਸ ਪ੍ਰੋਗਰਾਮ ਦੇ ਸਫਲ ਆਯੋਜਨ ਦੇ ਲਈ ਡਾ. ਸ਼ਾਲਿਨੀ ਗੁਲ੍ਹਾਟੀ, ਡਾ. ਪੂਨਮ ਸ਼ਰਮਾ, ਡਾ. ਮਧੂਮੀਤ ਅਤੇ ਸਮੂਹ ਆਯੋਜਕ ਮੰਡਲ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ। ਸ੍ਰੀਮਤੀ ਆਨੰਦ ਪ੍ਰਭਾ ਨੇ ਇਸ ਪ੍ਰੋਗਰਾਮ ਦੌਰਾਨ ਮੰਚ ਸੰਚਾਲਕ ਦੀ ਭੂਮਿਕਾ ਬਾਖ਼ੂਬੀ ਅਦਾ ਕੀਤੀ ।

 

 

 

 

 

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।