ਜਲੰਧਰ 27 ਨਵੰਬਰ (ਨਿਤਿਨ ਕੌਰਾਂ ) :ਅੱਜ ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੂਰਬ ਗੁਰਦੁਆਰਾ ਸਲੇਮਪੁਰ ਮੁਸਲਮਾਨਾਂ ਵਿੱਚ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ, ਜਿਸ ਵਿੱਚ ਗੁਰਦੁਆਰਾ ਸਲੇਮਪੁਰ ਮੁਸਲਮਾਨਾ ਦਾ ਹਜ਼ੂਰੀ ਰਾਗੀ ਗਿਆਨੀ ਅਮਰੀਕ ਸਿੰਘ ਤੇ ਡਾਕਟਰ ਪਰਮਜੀਤ ਸਿੰਘ ਸੋਹਾਣਾ ਜੀ ਵੱਲੋਂ ਸੰਗਤਾਂ ਨੂੰ ਕਥਾ ਤੇ ਕੀਰਤਨ ਨਾਲ ਨਿਹਾਲ ਕੀਤਾ ਗਿਆ, ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਇਸ ਮੌਕੇ ਗੁਰਦੁਆਰਾ ਸਲੇਮਪੁਰ ਮੁਸਲਮਾਨਾਂ ਦੇ ਪ੍ਰਧਾਨ ਗੱਜਣ ਸਿੰਘ ਸੰਧੂ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ, ਇਸ ਮੌਕੇ ਸਤਪਾਲ ਸਿੰਘ ਸੈਕਟਰੀ, ਦਿਲਬਾਗ ਸਿੰਘ ਸੈਣੀ ਤੇ ਸਿੱਖ ਤਾਲਮੇਲ ਕਮੇਟੀ ਤੋਂ ਗੁਰਦੀਪ ਸਿੰਘ ਜੀ ਨੇ ਵਿਸ਼ੇਸ ਸਹਿਯੋਗ ਦਿੱਤਾ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।