ਜਲੰਧਰ()ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਪੰਚਮ ਪਾਤਸ਼ਾਹ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਆਟੋ ਡੀਲਰਸ ਐਸੋਸੀਏਸ਼ਨ ਵਲੋਂ ਪੁਲੀ ਅਲੀ ਮੁਹੱਲੇ ਵਿਖੇ ਜਲ ਜੀਰੇ ਦੇ ਲੰਗਰ ਲਗਾਏ ਗਏ ।ਆਰੰਭ ਵਿੱਚ ਚੋਪਈ ਸਾਹਿਬ ਜੀ ਦੇ ਪਾਠ ਉਪਰੰਤ ਲੰਗਰ ਵੰਡਣ ਦੀ ਸੇਵਾ ਕੀਤੀ ਗਈ। ਇਸ ਮੌਕੇ ਤੇ ਐਸੋਸੀਏਸ਼ਨ ਦੇ ਪ੍ਰਧਾਨ ਤਜਿੰਦਰ ਸਿੰਘ ਪਰਦੇਸੀ, ਹਰਪ੍ਰੀਤ ਸਿੰਘ ਨੀਟੂ, ਮਨਪ੍ਰੀਤ ਸਿੰਘ ਬਿੰਦਰਾ, ਹਰਵਿੰਦਰ ਸਿੰਘ ਚਿਟਕਾਰਾ, ਬੋਬੀ ਬਹਿਲ ਨੇ ਬੋਲਦਿਆਂ ਕਿਹਾ ਕਿ ਪੰਜਾਬੀਆਂ ਦੀ ਇਹ ਸ਼ੁਰੂ ਤੋਂ ਰਿਵਾਇਤ ਹੈ ਉਹ ਹਰ ਤਿਉਹਾਰ ਨੂੰ ਧਰਮ ਜਾਤ ਤੋਂ ਉੱਪਰ ਉੱਠ ਕੇ ਮਨਾਉਂਦੇ ਹਨ। ਸਾਡੇ ਗੁਰੂ ਸਾਹਿਬਾਨਾਂ ਦਾ ਵੀ ਇਹ ਸੰਦੇਸ਼ ਹੈ ਕਿ ਗੁਰੂ ਤੇਗ ਬਹਾਦਰ ਜੀ ਅਤੇ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਕੁਰਬਾਨੀ ਸਾਨੂੰ ਸਾਂਝੀ ਵਾਲਤਾ ਦਾ ਸੰਦੇਸ਼ ਦਿੰਦੀ ਹੈ ।ਇਸ ਮੌਕੇ ਤੇ ਹਰਪ੍ਰੀਤ ਸਿੰਘ ਸੋਨੂ ,ਬਬਰੀਕ ਥਾਪਰ, ਉਤਮ ਸਿੰਘ, ਅਮਲੇਸ਼ ਕੁਮਾਰ, ਰਜਿੰਦਰ ਕੁਮਾਰ ,ਮਨਦੀਪ ਸਿੰਘ ਟਿੰਕੂ ,ਰੋਹਿਤ ਕਾਲੜਾ, ਆਸ਼ੂ ਕਾਲੜਾ ,ਸੁਰੇਸ਼ ਕੁਮਾਰ ਸ਼ਾਲੂ ਆਦਿ ਹਾਜਰ ਸਨ

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।