ਜਲੰਧਰ (19-05-2022)75ਵੇਂ ਆਜਾਦੀ ਦੇ ਅਮ੍ਰਿਤ ਮਹੋਤਸਵ ਤਹਿਤ ਸਿਹਤ ਵਿਭਾਗ ਜਲੰਧਰ ਵੱਲੋਂ ਵਿਸ਼ਵ ਤੰਬਾਕੂ ਰਹਿਤ ਦਿਵਸ ਸੰਬੰਧੀ 16 ਮਈ ਤੋਂ 31 ਮਈ ਤੱਕ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਦੇ ਤਹਿਤ ਜਿਲ੍ਹਾ ਟ੍ਰੇਨਿੰਗ ਸੈਂਟਰ ਵਿਖੇ ਸਿਵਲ ਸਰਜਨ ਜਲੰਧਰ ਡਾ. ਰਣਜੀਤ ਸਿੰਘ ਘੋਤੜਾ ਜੀ ਦੀ ਅਗਵਾਈ ਵਿੱਚ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਆਰਬੀਐਸਕੇ ਅਧੀਨ ਕੰਮ ਕਰ ਰਹੀਆਂ ਸਕੂਲ ਹੈਲਥ ਟੀਮਾਂ, ਮਲਟੀ ਪਰਪਜ਼ ਹੈਲਥ ਸੁਪਰਵਾਇਜ਼ਰਾਂ ਵੱਲੋਂ ਹਿੱਸਾ ਲਿਆ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੌਰ ਥਿੰਦ, ਜਿਲ੍ਹਾ ਟੀਕਾਕਰਨ ਅਫਸਰ ਡਾ. ਰਾਕੇਸ਼ ਚੋਪੜਾ, ਸਹਾਇਕ ਸਿਹਤ ਅਫਸਰ ਡਾ. ਟੀ.ਪੀ. ਸਿੰਘ, ਐਸ.ਐਮ.ਓ. ਪਰਮਜੀਤ ਸਿੰਘ, ਡਾ. ਅਮਨ ਸੂਦ, ਡਾ. ਮਨਪ੍ਰੀਤ, ਡਾ. ਆਦਿਤਯ ਪਾਲ, ਐਫ.ਐਸ.ਓ. ਰੋਬਿਨ, ਬੀ.ਈ.ਈ. ਰਾਕੇਸ਼ ਸਿੰਘ, ਬੀ.ਈ.ਈ. ਮਾਨਵ ਸ਼ਰਮਾ, ਜਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੀਰਜ ਸ਼ਰਮਾਸਕੂਲ ਹੈਲਥ ਕੋਆਰਡੀਨੇਟਰ ਪਰਮਵੀਰ ਝੱਮਟ ਮੌਜੂਦ ਸਨ।

ਉਨ੍ਹਾਂ ਦੱਸਿਆ ਕਿ ਤੰਬਾਕੂਨੋਸ਼ੀ ਸੰਬੰਧੀ ਬਣਾਏ ਗਏ ਕੋਟਪਾ ਐਕਟ-2003 ਨੂੰ ਹੋਰ ਵੀ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਵਿਸ਼ਵ ਤੰਬਾਕੂ ਰਹਿਤ ਦਿਵਸ” ਸੰਬੰਧੀ ਮਨਾਏ ਜਾ ਰਹੇ ਇਸ ਪੰਦਰਵਾੜੇ ਤਹਿਤ ਜਿਲ੍ਹੇ ਵਿੱਚ ਸ਼ਹਿਰੀ ਅਤੇ ਪਿੰਡ ਪੱਧਰ ਤੇ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਸਿਹਤ ਵਿਭਾਗ ਵੱਲੋਂ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਜਾਣਗੇ। ਲੋਕਾਂ ਨੂੰ ਸਮੂਹਿਕ ਰੂਪ ਵਿੱਚ ਤੰਬਾਕੂ ਦਾ ਇਸਤੇਮਾਲ ਨਾ ਕਰਨ ਪ੍ਰਤੀ ਸਹੁੰ ਚੁਕਾਈ ਜਾਵੇਗੀ, ਇਸਦੇ ਨਾਲ ਹੀ ਤੰਦਰੁਸਤ ਸਿਹਤ ਕੇਂਦਰਾਂ ਚ ਤਾਇਨਾਤ ਸਟਾਫ ਅਤੇ ਸਕੂਲ ਹੈਲਥ ਟੀਮਾਂ ਵੱਲੋਂ ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਸਿਗਰਟਨੋਸ਼ੀ ਦੇ ਖਿਲਾਫ਼ ਜਾਗਰੂਕ ਕੀਤਾ ਜਾਵੇਗਾ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।