ਫਗਵਾੜਾ (ਸ਼ਿਵ ਕੌੜਾ) ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਸ਼੍ਰੀ ਗੌਰਵ ਤੂਰਾ ਆਈ.ਪੀ.ਐਸ.,ਮਾਨਯੋਗ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਸਬੰਧੀ ਸ੍ਰੀਮਤੀ ਰੁਪਿੰਦਰ ਕੌਰ ਭੱਟੀ ਪੀ.ਪੀ.ਐਸ. ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮਿਤੀ 17-03- 2025 ਨੂੰ ਸ਼ਿਵਚਰਨ ਸਿੰਘ ਪੁੱਤਰ ਸੁਖਵਿੰਦਰ ਰਾਮ ਵਾਸੀ ਪਿੰਡ ਰਾਮਪੁਰ ਸੁੰਨੜਾ ਥਾਣਾ ਰਾਵਲਪਿੰਡੀ ਜਿਲਾ ਕਪੂਰਥਲਾ ਦੀ ਨਸ਼ਾ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਗਈ ਸੀ। ਜਿਸ ਸਬੰਧੀ ਮ੍ਰਿਤਕ ਸ਼ਿਵਚਰਨ ਸਿੰਘ ਦੇ ਪਿਤਾ ਸੁਖਵਿੰਦਰ ਰਾਮ ਵੱਲੋਂ ਉਸ ਦੇ ਲੜਕੇ ਸ਼ਿਵਚਰਨ ਸਿੰਘ ਨੂੰ ਹਰਵਿੰਦਰ ਰਾਮ ਉਰਫ ਹਨੀ ਪੁੱਤਰ ਰਾਮ ਜੀ ਮਨਜਿੰਦਰ ਸਿੰਘ ਪੁੱਤਰ ਗੁਰਨੇਕ ਸਿੰਘ ਅਤੇ ਜਸਵਿੰਦਰ ਉਰਫ ਸੰਨਾ ਪੁੱਤਰ ਰਾਮ ਜੀ ਵਾਸੀਆਨ ਪਿੰਡ ਰਾਮਪੁਰ ਸੁੰਨੜਾ ਥਾਣਾ ਰਾਵਲਪਿੰਡੀ ਜਿਲਾ ਕਪੂਰਥਲਾ ਦੁਆਰਾ ਨਸ਼ਾ ਦਾ ਟੀਕਾ ਲਗਾਉਣ ਸਬੰਧੀ ਬਿਆਨ ਦਰਜ ਕਰਾਉਣ ਤੇ ਇਹਨਾਂ ਤਿੰਨਾਂ ਖ਼ਿਲਾਫ਼ ਥਾਣਾ ਰਾਵਲਪਿੰਡੀ ਵਿਖੇ ਮੁਕਦਮਾ ਨੰਬਰ 16 ਮਿਤੀ 18-03-2025 ਅ/ਧ 105,3 (5) ਬੀ ਐਨ ਐਸ ਥਾਣਾ ਰਾਵਲਪਿੰਡੀ ਜਿਲਾ ਕਪੂਰਥਲਾ ਦਰਜ ਰਜਿਸਟਰ ਕੀਤਾ ਗਿਆ। ਜਿਸ ਸਬੰਧੀ ਸ਼੍ਰੀ ਭਾਰਤ ਭੂਸ਼ਣ ਪੀ.ਪੀ.ਐਸ., ਉਂਪ ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਦੀ ਹਦਾਇਤ ਅਨੁਸਾਰ ਐਸ.ਆਈ. ਮੇਜਰ ਸਿੰਘ ਮੁੱਖ ਅਫਸਰ ਥਾਣਾ ਰਾਵਲਪਿੰਡੀ ਦੀ ਪੁਲਿਸ ਪਾਰਟੀ ਵੱਲੋਂ ਮੁਕੱਦਮਾ ਦੇ ਤਿੰਨਾਂ ਦੋਸ਼ੀਆਂ ਨੂੰ ਖੋਖਾ ਮੋੜ ਥਾਣਾ ਰਾਵਲਪਿੰਡੀ ਤੋਂ ਕੁੱਝ ਸਮੇਂ ਬਾਅਦ ਹੀ ਗ੍ਰਿਫਤਾਰ ਕਰ ਲਿਆ ਗਿਆ ਹੈ ਸ੍ਰੀਮਤੀ ਰੁਪਿੰਦਰ ਕੌਰ ਭੱਟੀ ਪੀ.ਪੀ.ਐਸ., ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਵੱਲੋਂ ਪਬਲਿਕ ਨੂੰ ਅਪੀਲ ਕਰਦੇ ਹੋਏ ਕਿਹਾ ਗਿਆ ਕਿ ਨਸ਼ਿਆਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਰੋਜਾਨਾ ਹੀ ਸਬ ਡਵੀਜਨ ਫਗਵਾੜਾ ਦੇ ਅਧੀਨ ਆਉਂਦੇ ਥਾਣਿਆਂ ਵਿੱਚ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ। ਜੇਕਰ ਸਬ ਡਵੀਜਨ ਫਗਵਾੜਾ ਵਿੱਚ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਜਾਂ ਨਸ਼ਾ ਕਰਦਾ ਹੈ, ਉਸ ਸਬੰਧੀ ਸੇਫ ਪੰਜਾਬ ਹੈਲਪਲਾਈਨ ਨੰਬਰ 97791-00200 ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ ਤਾਂ ਜੋ ਉਹਨਾਂ ਨਸ਼ਾ ਤਸਕਰਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ। ਇਸ ਦੇ ਇਲਾਵਾ ਜਿਹਨਾਂ ਵੱਲੋਂ ਨਸ਼ਾ ਵੇਚਣ ਵਾਲਿਆਂ ਨੂੰ ਸਖਤ ਹਦਾਇਤ ਕੀਤੀ ਗਈ ਕਿ ਜਿਹੜੀਆਂ ਜਾਇਦਾਦਾਂ ਨਸ਼ਾ ਤਸਕਰਾਂ ਨੇ ਨਸ਼ਾ ਵੇਚ ਕੇ ਬਣਾਈਆਂ ਹਨ, ਹੁਣ ਇਹਨਾਂ ਜਾਇਦਾਦਾਂ ਉੱਪਰ ਵੀ ਕਾਨੂੰਨੀ ਤੌਰ ਤੇ ਕਾਰਵਾਈ ਕੀਤੀ ਜਾਵੇਗੀ। ਨਸ਼ੇ ਸਬੰਧੀ ਜੀਰੋ ਟੋਲਰੈਂਸ ਹੈ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।