ਫਗਵਾੜਾ 20 ਅਪ੍ਰੈਲ (           ) ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਅੱਜ ਸਬ ਡਵੀਜਨ ਦੀ ਰਾਵਲਪਿੰਡੀ ਮੰਡੀ ‘ ਕਣਕ ਦੀ ਖਰੀਦ ਦੇ ਕੰਮ ਦਾ ਜਾਇਜਾ ਲਿਆ। ਇਸ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੇ ਲਿਫਟਿੰਗ ਨਾ ਹੋਣ ਦਾ ਸ਼ਿਕਾਇਤ ਕੀਤੀ ਜਿਸ ਤੇ ਜੋਗਿੰਦਰ ਸਿੰਘ ਮਾਨ ਨੇ ਖਰੀਦ ਏਜੰਸੀਆਂ ਦੇ ਠੇਕੇਦਾਰਾਂ ਨੂੰ ਲਿਫਟਿੰਗ ਦੇ ਕੰਮ ਵਿਚ ਤੇਜੀ ਲਿਆਉਣ ਦੀ ਹਦਾਇਤ ਕੀਤੀ। ਉਹਨਾਂ ਦੱਸਿਆ ਕਿ ਖਰੀਦ ਦੇ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੂਬੇ ਦੀ ਭਗਵੰਤ ਮਾਨ ਸਰਕਾਰ ਪ੍ਰਤੀਬੱਧ ਹੈ ਅਤੇ ਸਮੇਂ ਸਿਰ ਕਿਸਾਨਾ ਨੂੰ ਫਸਲ ਦੀ ਅਦਾਇਗੀ ਵੀ ਕੀਤੀ ਜਾ ਰਹੀ ਹੈ। ਸਾਬਕਾ ਮੰਤਰੀ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਫਸਲ ਨੂੰ ਪੂਰੀ ਤਰ੍ਹਾਂ ਪੱਕਾ ਕੇ ਤੇ ਨਮੀ ਨੂੰ ਸੁਖਾ ਕੇ ਹੀ ਮੰਡੀ ਵਿਚ ਲਿਆਉਣ ਤਾਂ ਜੋ ਕਣਕ ਦੀ ਪੂਰੀ ਕੀਮਤ ਮਿਲ ਸਕੇ ਅਤੇ ਕਿਸੇ ਤਰ੍ਹਾਂ ਦੀ ਖੱਜਲ ਖੁਆਰੀ ਤੋਂ ਬਚਿਆ ਜਾ ਸਕੇ। ਇਸ ਮੌਕੇ ਸੀਨੀਅਰ ਆਪ ਆਗੂ ਹਰਮੇਸ਼ ਪਾਠਕਇੰਦਰਜੀਤ ਸਿੰਘ ਖਲਿਆਣਰਵਿੰਦਰ ਸਿੰਘਮਨੀ ਵਾਹਦ ਤੋਂ ਇਲਾਵਾ ਐਫ.ਸੀ.ਆਈਦੇ ਇੰਸਪੈਕਟਰ ਸ਼ਿਵਜੀਤ ਸਿੰਘਦਮਨਜੀਤ ਸਿੰਘ ਤੋਂ ਇਲਾਵਾ ਮੰਡੀ ਬੋਰਡ ਦੇ ਅਧਿਕਾਰੀ ਅਤੇ ਕਿਸਾਨ ਵੀ ਹਾਜਰ ਸਨ

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।