ਚੰਡੀਗੜ੍ਹ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ।ਦਰਅਸਲ, ਸੂਤਰਾਂ ਤੇ ਪਤਾ ਚਲਿਆ ਹੇ ਕੀ  ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਬੇਅਦਬੀ ਦੇ ਤਿੰਨ ਮਾਮਲਿਆਂ ਵਿੱਚ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਮਾਮਲੇ ਸਾਲ 2015 ਨਾਲ ਸਬੰਧਤ ਹਨ।

ਦੱਸ ਦਈਏ ਕਿ ਪੰਜਾਬ ਪੁਲਿਸ ਨੇ ਰਾਮ ਰਹੀਮ ਖਿਲਾਫ ਮਾਮਲਾ ਦਰਜ ਕਰਨ ਦੀ ਇਜਾਜ਼ਤ ਮੰਗੀ ਸੀ। ਪਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਟੇਅ ਲਗਾ ਦਿੱਤੀ

ਗੁਰਮੀਤ ‘ਤੇ ਜੁਲਾਈ 2015 ‘ਚ ਬੁਰਜ ਜਵਾਹਰ ਸਿੰਘ ਵਾਲਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਕਰਨ, ਕੁਝ ਦਿਨਾਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜ ਕੇ ਗਲੀਆਂ ‘ਚ ਸੁੱਟਣ ਅਤੇ ਅਕਤੂਬਰ 2015 ‘ਚ ਬਹਿਬਲ ਕਲਾਂ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਕੀਤੇ ਜਾਣ ਤੋਂ ਬਾਅਦ ਬਰਗਾੜੀ ‘ਚ ਗੋਲੀ ਚਲਾਉਣ ਵਾਲਿਆਂ ‘ਤੇ ਕੇਸ ਦਰਜ ਚੱਲਣਗੇ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।