ਫਗਵਾੜਾ 24 ਮਈ (ਸ਼ਿਵ ਕੋੜਾ) ਦਰਬਾਰ ਜੈ ਬਾਬਾ ਪੰਜ ਪੀਰ-ਜਠੇਰੇ ਲੀਰ ਪਿੰਡ ਮਲਕਪੁਰ ਤਹਿਸੀਲ ਫਗਵਾੜਾ ਵਿਖੇ ਸਲਾਨਾ ਜੋੜ ਮੇਲਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਗ੍ਰਾਮ ਪੰਚਾਇਤ ਅਤੇ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 16 ਤੇ 17 ਜੂਨ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਪੂਰਵਕ ਕਰਵਾਇਆ ਜਾ ਰਿਹਾ ਹੈ। ਮੇਲੇ ਦੀਆਂ ਤਿਆਰੀਆਂ ਸਬੰਧੀ ਹੋਈ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਕਿਸ਼ੋਰ ਦਾਸ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਮੇਲੇ ਦੀਆਂ ਤਿਆਰੀਆਂ ਸਬੰਧੀ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਹਨਾਂ ਦੱਸਿਆ ਕਿ ਮੇਲੇ ਦੇ ਪਹਿਲੇ ਦਿਨ 16 ਜੂਨ ਨੂੰ ਸਵੇਰੇ 10 ਵਜੇ ਝੰਡੇ, ਚਾਦਰ ਤੇ ਚਰਾਗ ਦੀ ਰਸਮ ਅਦਾ ਕੀਤੀ ਜਾਵੇਗੀ। ਉਪਰੰਤ ਕੱਵਾਲ ਤੇ ਨੱਕਾਲ ਪਾਰਟੀਆਂ ਆਪਣੇ ਫਨ ਦਾ ਮੁਜਾਹਰਾ ਕਰਨਗੀਆਂ। ਰਾਤ ਨੂੰ ਸੁੱਖਾ ਰਾਮ ਸਰੋਆ ਰਾਹੋਂ ਵਾਲੇ ਧਾਰਮਿਕ ਨਾਟਕ ਦੀ ਖੂਬਸੂਰਤ ਪੇਸ਼ਕਾਰੀ ਕਰਨਗੇ। ਉਹਨਾਂ ਦੱਸਿਆ ਕਿ 17 ਜੂਨ ਦਿਨ ਸ਼ੁੱਕਰਵਾਰ ਨੂੰ ਦੁਪਿਹਰ 12 ਤੋਂ 3 ਵਜੇ ਤੱਕ ਸੱਭਿਆਚਾਰਕ ਸਟੇਜ ਸਜਾਈ ਜਾਵੇਗੀ। ਜਿਸ ਵਿਚ ਨਾਮਵਰ ਗਾਇਕ ਪੰਮਾ ਡੂਮੇਵਾਲ ਐਂਡ ਮਿਊਜੀਕਲ ਗਰੁੱਪ ਭਰਪੂਰ ਹਾਜਰੀ ਲਗਵਾਉਣਗੇ। ਸ਼ਾਮ ਨੂੰ ਪੰਜ ਵਜੇ ਛਿੰਜ ਹੋਵੇਗੀ ਜਿਸ ਵਿਚ ਪੰਜਾਬ ਦੇ ਨਾਮਵਰ ਪਹਿਲਵਾਨ ਜੋਰ ਅਜਮਾਇਸ਼ ਕਰਨਗੇ। ਚਾਹ ਪਕੌੜੇ, ਠੰਡੇ ਮਿੱਠੇ ਜਲ ਦੀਆਂ ਛਬੀਲਾਂ ਤੇ ਲੰਗਰ ਦੀ ਸੇਵਾ ਅਤੁੱਟ ਵਰਤਾਈ ਜਾਵੇਗੀ। ਉਹਨਾਂ ਸਮੂਹ ਲੀਰ ਪਰਿਵਾਰਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਇਸ ਸਲਾਨਾ ਜੋੜ ਮੇਲੇ ਵਿਚ ਪਰਿਵਾਰਾਂ ਸਮੇਤ ਹਾਜਰੀ ਭਰ ਕੇ ਵੱਡੇ ਵਢੇਰਿਆਂ ਦਾ ਅਸ਼ੀਰਵਾਦ ਪ੍ਰਾਪਤ ਕਰਨ। ਇਸ ਮੌਕੇ ਮੁੱਖ ਸੇਵਾਦਾਰ ਅਮਰੀਕ ਲਾਲ ਮਾਟਾ, ਰਾਮ ਆਸਰਾ, ਉਂਕਾਰ ਸਿੰਘ, ਗੁਰਨਾਮ ਸਿੰਘ, ਨਿਰਮਲ ਸਿੰਘ, ਗੁਲਵਿੰਦਰ ਲਾਲ, ਠੇਕੇਦਾਰ ਬਿੰਦਰ ਕੁਮਾਰ, ਸਾਬਕਾ ਪ੍ਰਧਾਨ ਪਿਆਰਾ ਲਾਲ, ਗੁਰਿੰਦਰ ਸਿੰਘ, ਸੁਖਵਿੰਦਰ ਕੁਮਾਰ, ਗੁਰਨਾਮ ਚੰਦ, ਰਾਜਕੁਮਾਰ, ਐਡਵੋਕੇਟ ਸੁਰਿੰਦਰ ਕੁਮਾਰ, ਸਤਪਾਲ ਬੰਮਿਆਵਾਲ, ਗੁਰਬਖਸ਼ ਖਾਣਖਾਨਾ, ਜਸਵਿੰਦਰ ਸਿੰਘ ਘੁੰਮਣ, ਸੁਖਵਿੰਦਰ ਸਿੰਘ ਸਰਪੰਚ, ਅਸ਼ੋਕ ਕੁਮਾਰ ਬਡਿਆਣਾ, ਸੰਜੀਵ ਕੁਮਾਰ ਫਗਵਾੜਾ, ਚਮਨ ਲਾਲ ਸਾਬਕਾ ਪੰਚ ਆਦਿ ਹਾਜਰ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।