ਅੰਮ੍ਰਿਤਸਰ,5 ਅਪ੍ਰੈਲ ( )- ਸਰਕਾਰੀ ਐਲੀਮੈੰਟਰੀ ਸਕੂਲ ਕੰਬੋ ਵਿਖੇ ਅੱਜ ਮੁੱਖ ਅਧਿਆਪਕ ਮਨਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਾਜੇਸ਼ ਸ਼ਰਮਾ ਉਚੇਚੇ ਤੌਰ ਤੇ ਪਹੁੰਚੇ।

ਸਮਾਗਮ ਦੌਰਾਨ ਸਿੱਖਿਆ ਤੇ ਹੋਰਨਾਂ ਖੇਤਰਾਂ ‘ਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਸਕੂਲ ਦੇ ਵਿਦਿਆਰਥੀਆਂ ਨੂੰ ਇਨਾਮ ਅਤੇ ਸਮਾਜ ਸੇਵੀ ਗੁਰਿੰਦਰ ਸਿੰਘ ਕਾਲਰਾ ਵੱਲੋਂ ਸਕੂਲ ਦੇ ਸਮੁੱਚੇ ਵਿਦਿਆਰਥੀਆਂ ਲਈ ਦਿੱਤੇ ਗਏ ਸਕੂਲ ਬੈਗ ਵੰਡਣ ਉਪਰੰਤ ਇਕੱਤਰ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਅੰਦਰ ਹੁਣ ਪ੍ਰੋਜੈਕਟਰ ਸਮੇਤ ਹੋਰਨਾਂ ਮਲਟੀ ਮੀਡੀਆ ਸਾਧਨਾਂ ਦੀ ਵਰਤੋਂ ਨਾਲ ਸਿੱਖਣ ਸਿਖਾਉਣ ਦੇ ਕਾਰਜਾਂ ਨੂੰ ਨੇਪਰੇ ਚੜ੍ਹਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਖੁਸ਼ੀ ਵਾਲੀ ਗੱਲ ਇਹ ਹੈ ਕਿ ਇਸ ਸੈਸ਼ਨ ਤੋੰ ਸਰਕਾਰੀ ਪ੍ਰਾਇਮਰੀ ਸਕੂਲਾਂ ਅੰਦਰ ਵੀ ਕੰਪਿਊਟਰ ਸਿੱਖਿਆ ਦੀ ਸ਼ੁਰੂਆਤ ਹੋ ਰਹੀ ਹੈ,ਜਿਸ ਤਹਿਤ ਸਾਰੇ ਸਕੂਲਾਂ ਅੰਦਰ ਕੰਪਿਊਟਰ ਸੈੱਟ ਪਹੁੰਚ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਨੇ ਸਕੂਲ ਸਟਾਫ ਵੱਲੋਂ ਬੱਚਿਆਂ ਤੇ ਸਕੂਲ ਦੀ ਬਿਹਤਰੀ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਅਗਲੀ ਸ਼੍ਰੇਣੀ ‘ਚ ਪ੍ਰਵੇਸ਼ ਕਰਨ ਤੇ ਸ਼ੁੱਭ ਇੱਛਾਵਾਂ ਦਿੰਦਿਆਂ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਮਾਪਿਆਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਫ਼ਾਇਦਾ ਉਠਾਉਣ ਲਈ ਆਪਣੇ ਬੱਚੇ ਸਰਕਾਰੀ ਸਕੂਲਾਂ ਅੰਦਰ ਪਡ਼੍ਹਾਉਣ ਦੀ ਅਪੀਲ ਵੀ ਕੀਤੀ।

ਇਸ ਦੌਰਾਨ ਸੈਂਟਰ ਹੈੱਡ ਟੀਚਰ ਸਤਬੀਰ ਸਿੰਘ ਖੈਰਾਂਬਾਦ,ਸੁਖਜਿੰਦਰ ਸਿੰਘ ਹੇਰ,ਬੀ.ਐੱਮ.ਟੀ.ਦੀਪਕ ਸ਼ਰਮਾ,ਹਰਪਿੰਦਰ ਸਿੰਘ ਗਿੱਲ,ਜਸਵਿੰਦਰ ਸਿੰਘ, ਅਮਰਜੀਤ ਸਿੰਘ ਮੀਰਾਂਕੋਟ,ਰਣਬੀਰ ਸਿੰਘ,ਰਵਿੰਦਰਜੀਤ ਕੌਰ, ਬਲਜੀਤ ਕੌਰ,ਹਰਜਿੰਦਰ ਕੌਰ, ਭੁਪਿੰਦਰ ਕੌਰ,ਬਲਜੀਤ ਕੌਰ ਥਿੰਦ,ਮਨਬੀਰ ਕੌਰ,ਸਤਿੰਦਰ ਕੌਰ,ਲਵਦੀਪ ਕੌਰ ਆਦਿ ਵੀ ਹਾਜ਼ਰ ਸਨ।

 

ਕੈਪਸ਼ਨ : ਸਰਕਾਰੀ ਐਲੀਮੈਂਟਰੀ ਸਕੂਲ ਕੰਬੋ ਦੇ ਵਿਦਿਆਰਥੀਆਂ ਨੂੰ ਇਨਾਮ ਅਤੇ ਸਕੂਲ ਬੈਗ ਵੰਡਣ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਸ਼ਰਮਾ,ਸਤਬੀਰ ਸਿੰਘ, ਸੁਖਜਿੰਦਰ ਸਿੰਘ ਹੇਰ,ਮਨਪ੍ਰੀਤ ਸਿੰਘ ਸੰਧੂ ਤੇ ਹੋਰ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।