ਫਗਵਾੜਾ 15 ਫਰਵਰੀ (ਸ਼ਿਵ ਕੋੜਾ) ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 24 ਫਰਵਰੀ ਨੂੰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ/ਧਰਮਸ਼ਾਲਾ ਪਿੰਡ ਢੱਕ ਪੰਡੋਰੀ ਤਹਿਸੀਲ ਫਗਵਾੜਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ, ਐਨ.ਆਰ.ਆਈ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ 23 ਫਰਵਰੀ ਦਿਨ ਸ਼ੁੱਕਰਵਾਰ ਨੂੰ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਕਿ ਪੂਰੇ ਪਿੰਡ ਦੀ ਪਰਿਕ੍ਰਮਾ ਕਰਨ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ। ਉਕਤ ਨਗਰ ਕੀਰਤਨ ਦਾ ਜਿੱਥੇ ਸਮੂਹ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ ਜਾਵੇਗਾ ਉੱਥੇ ਹੀੇ ਵੱਖ ਵੱਖ ਪਕਵਾਨਾਂ ਦੇ ਲੰਗਰਾਂ ਦੀ ਸੇਵਾ ਵੀ ਵਰਤਾਈ ਜਾਵੇਗੀ। ਨਗਰ ਕੀਰਤਨ ਦੇ ਵੱਖ ਵੱਖ ਪੜਾਵਾਂ ਦੌਰਾਨ ਮਿਸ਼ਨਰੀ ਕਲਾਕਾਰ ਸੰਗਤਾਂ ਨੂੰ ਗੁਰੂ ਜੀ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਨਿਹਾਲ ਕਰਨਗੇ। 24 ਫਰਵਰੀ ਦਿਨ ਸ਼ਨੀਵਾਰ ਨੂੰ ਸਵੇਰੇ ਨਿਸ਼ਾਨ ਸਾਹਿਬ ਦੀ ਰਸਮ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਢਾਡੀ ਬੀਬੀ ਸੰਦੀਪ ਕੌਰ ਖਾਲਸਾ ਦਰਵੇਸ਼ ਪਿੰਡ ਵਾਲਿਆਂ ਦਾ ਜੱਥਾ ਵਾਰਾਂ ਰਾਹੀਂ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ। ਇਸ ਮੌਕੇ ਸੇਵਾਦਾਰਾਂ ਵਲੋਂ ਚਾਹ-ਪਕੌੜਿਆਂ ਅਤੇ ਲੰਗਰ ਦੀ ਸੇਵਾ ਅਤੁੱਟ ਵਰਤਾਈ ਜਾਵੇਗੀ। ਇਸ ਮੌਕੇ ਕਮੇਟੀ ਪ੍ਰਧਾਨ ਹਰਜੀਤ ਕੁਮਾਰ, ਰਵਿੰਦਰ ਸਿੰਘ, ਮਹਿੰਦਰ ਪਾਲ, ਬਲਵਿੰਦਰ ਪਾਲ, ਧੰਨਪਤ ਰਾਏ, ਗਗਨਦੀਪ ਸਿੰਘ, ਅਵਤਾਰ ਸਿੰਘ, ਸਤਪਾਲ ਦਦਰਾਲ, ਇੰਦਰਜੀਤ, ਹੰਸਰਾਜ, ਜੋਗਿੰਦਰ ਪਾਲ, ਚੈਨ ਰਾਮ, ਵਿਜੇ ਕੁਮਾਰ, ਪਵਨ ਕੁਮਾਰ ਸੰਧੀ, ਗੁਰਪ੍ਰੀਤ, ਮਨੋਜ ਕੁਮਾਰ ਆਦਿ ਹਾਜਰ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।