ਫਗਵਾੜਾ 9 ਦਸੰਬਰ (ਸ਼ਿਵ ਕੋੜਾ) ਲੋਕ ਸਿਹਤ ਵਿਭਾਗ ਦੀਆਂ ਸਾਰੀਆਂ ਯੋਜਨਾਵਾਂ ਦਾ ਲਾਭ ਤਾਂ ਹੀ ਲੈ ਸਕਦੇ ਹਨ, ਜੇਕਰ ਉਨ੍ਹਾਂ ਤੱਕ ਇਨ੍ਹਾਂ ਯੋਜਨਾਵਾਂ ਬਾਰੇ ਜਾਣਕਾਰੀ ਪਹੁੰਚੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਰਿਚਾ ਭਾਟੀਆ ਨੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੂਤ ਅਭਿਆਨ ਤਹਿਤ ਲਗਾਏ ਗਏ ਵਿਸ਼ੇਸ਼ ਜਾਂਚ ਕੈਂਪ ਦੌਰਾਨ ਕੀਤਾ। ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੂਤ ਅਭਿਆਨ ਦੀ ਮਹੱਤਤਾ ਦੱਸਦਿਆਂ ਸਿਵਲ ਸਰਜਨ ਡਾ. ਰਿਚਾ ਭਾਟੀਆ ਨੇ ਦੱਸਿਆ ਕਿ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਇਸ ਅਭਿਆਨ ਤਹਿਤ ਗਰਭਵਤੀ ਔਰਤਾਂ ਲਈ ਵਿਸ਼ੇਸ਼ ਜਾਂਚ ਕੈਂਪ ਲਗਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਜੱਚਾ-ਬੱਚੇ ਲਈ ਸਰਕਾਰੀ ਹਸਪਤਾਲਾਂ ਵਿਚ ਸਾਰੀਆਂ ਸਿਹਤ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਗਰਭਵਤੀ ਅਵਸਥਾ ਦੌਰਾਨ ਗਰਭਵਤੀ ਔਰਤਾਂ ਨੂੰ ਆਪਣਾ ਰੂਟੀਨ ਚੈਕਅੱਪ ਮਾਹਿਰ ਡਾਕਟਰ ਤੋਂ ਹੀ ਕਰਵਾਉਣਾ ਚਾਹੀਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੋਣ ‘ਤੇ ਤੁਰੰਤ ਆਪਣੇ ਨੇੜਲੇ ਸਿਹਰ ਕੇਂਦਰ ਨਾਲ ਸੰਪਰਕ ਕਰਨਾ ਚਾਹੀਦਾ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।