ਨਵਾਂਸ਼ਹਿਰ20 ਮਈ ( )ਅੱਜ ਸਿਆਸੀ ਪਾਰਟੀਆਂ ਅਤੇ ਜਥੇਬੰਦੀਆਂ ਦੇ ਅਧਾਰਿਤ ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਵਲੋਂ ਕੇ ਸੀ ਪੈਲੇਸ ਨਵਾਂਸ਼ਹਿਰ ਵਿਖੇ ਦੋਆਬਾ ਜੋਨ ਪੱਧਰੀ ਕਨਵੈਨਸ਼ਨ ਕੀਤੀ ਗਈ ਜਿਸਦੀ ਪ੍ਰਧਾਨਗੀ ਦਲਜੀਤ ਸਿੰਘ ਐਡਵੋਕੇਟ, ਮੋਹਨ ਸਿੰਘ ਧਿਮਾਣਾ ਅਤੇ ਦਵਿੰਦਰ ਨੰਗਲੀ ਵਲੋਂ ਕੀਤੀ ਗਈ।ਇਹ ਕਨਵੈਨਸ਼ਨ ਮੋਦੀ ਸਰਕਾਰ ਦੀਆਂ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੁਆਰਾ ਆਮ ਲੋਕਾਂ ਦੀ ਲੁੱਟ ਕਰਨ ਲਈ ਅਪਣਾਈਆ ਫਾਸ਼ੀਵਾਦੀ ਨੀਤੀਆਂ ਵਿਰੁੱਧ ਸੀ।ਇਸ ਮੌਕੇ ਫਰੰਟ ਵਿਚ ਸ਼ਾਮਲ ਸਿਆਸੀ ਪਾਰਟੀਆਂ ਸੀ.ਪੀ.ਆਈ (ਐਮ.ਐਲ)ਐਨ.ਡੀ ਦੇ ਸੂਬਾਈ ਆਗੂ ਕਾਮਰੇਡ ਅਜਮੇਰ ਸਿੰਘ ਸਮਰਾ,ਸੀ ਪੀ ਆਈ ਦੇ ਸੂਬਾ ਸਕੱਤਰ ਕਾਮਰੇਡ ਬੰਤ ਬਰਾੜ,ਆਰ.ਐੱਮ.ਪੀ.ਆਈ ਦੇ ਕੌਮੀ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ,ਕਾਮਰੇਡ ਕੁਲਵਿੰਦਰ ਸਿੰਘ ਵੜੈਚ, ਕਾਮਰੇਡ ਜਸਵਿੰਦਰ ਸਿੰਘ ਢੇਸੀ,ਨੇ ਸੰਬੋਧਨ ਕਰਦਿਆਂ ਮੋਦੀ ਸਰਕਾਰ – ਆਰ.ਐਸ. ਐਸ ਦੇ ਫਾਸ਼ੀਵਾਦ ਵਿਰੁੱਧ ਉੱਠ ਖੜ੍ਹੇ ਹੋਣ ਦਾ ਸੱਦਾ ਦਿੱਤਾ ਹੈ। ਉਹਨਾਂ ਕਿਹਾ ਕਿ ਮੋਦੀ ਸਰਕਾਰ ਲਗਾਤਾਰ ਫੈਡਰਲ ਢਾਂਚੇ ਉੱਤੇ ਹਮਲੇ ਕਰਨ,ਭਾਖੜਾ ਡੈਮ ਚੋਂ ਪੰਜਾਬ ਦੀ ਨੁਮਾਇੰਦਗੀ ਖਤਮ ਕਰਨ, ਚੰਡੀਗੜ੍ਹ ਦੇ ਮੁਲਾਜ਼ਮਾਂ ਦੇ ਅਧਿਕਾਰ ਖਤਮ‌ ਕਰਕੇ ਕੇਂਦਰ ਸਰਕਾਰ ਅਧੀਨ ਕਰਨ, ਦਲਿਤਾਂ ਤੇ ਹਮਲੇ ਕਰਨ ਅਤੇ ਘੱਟ ਗਿਣਤੀਆਂ ਖਾਸਕਰ ਮੁਸਲਮਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ।

ਉਹਨਾਂ ਕਿਹਾ ਕਿ ਭਾਰਤੀ ਹਾਕਮਾਂ ਦੀਆਂ ਕਾਰਪੋਰੇਟ ਪੱਖੀ ਲੋਕ ਵਿਰੋਧੀ ਨੀਤੀਆਂ ਵਾਲੇ ਮੌਜੂਦਾ ਆਰਥਿਕ ਮਾਡਲ ਨੇ ਅਮੀਰ -ਗਰੀਬ ਦਾ ਪਾੜਾ ਬਹੁਤ ਜਿਆਦਾ ਵਧਾ ਦਿੱਤਾ ਹੈ। ਬਹੁ ਗਿਣਤੀਵਾਦੀ ਫਿਰਕਾਪ੍ਰਸਤ ਹਕੂਮਤ ਨੇ ਚੁਣਾਵੀ ਪ੍ਰਬੰਧ ਰਾਹੀਂ ਹਰ ਤਰ੍ਹਾਂ ਦੀ ਸੁਰੱਖਿਆ ਅਤੇ ਸੰਵਿਧਾਨ ਵਿਚ ਦਰਜ ਹੱਕਾਂ ਨੂੰ ਖਤਮ ਕਰਕੇ ਔਰਤਾਂ, ਦਲਿਤਾਂ, ਆਦਿਵਾਸੀਆਂ ਅਤੇ ਕਿਰਤੀ ਵਰਗਾਂ ਦੀ ਜਿੰਦਗੀ ਪੂਰੀ ਤਰ੍ਹਾਂ ਅਸੁਰੱਖਿਅਤ ਬਣਾ ਦਿੱਤੀ ਹੈ। ਚੋਣ ਪ੍ਰਬੰਧ ਰਾਹੀਂ ਭਾਰਤ ਦੇ ਲੋਕਾਂ ਦੀ ਆਰਥਿਕ ਤਬਾਹੀ ਅਤੇ ਮੁਸਲਮਾਨ ਘੱਟ ਗਿਣਤੀ ਅਤੇ ਹੋਰ ਦੱਬੇ ਕੁਚਲੇ ਲੋਕਾਂ ਦੀ ਆਰਥਿਕ ਤਬਾਹੀ ਅਤੇ ਮੁਸਲਮਾਨ ਘੱਟਗਿਣਤੀ ਤੇ ਹੋਰ ਦੱਬੇ ਕੁਚਲੇ ਲੋਕਾਂ ਤੇ ਦਮਨ ਨੇ ਹੁਕਮਰਾਨ ਧਿਰ ਦੇ ਅਸਲ ਇਰਾਦੇ ਸਾਹਮਣੇ ਲਿਆ ਦਿੱਤੇ ਹਨ।ਭਾਜਪਾ ਹਕੂਮਤ ਹਜੂਮੀ ਹਿੰਸਾ, ਯੂ ਏ ਪੀ ਏ ਵਰਗੇ ਕਾਲੇ ਕਾਨੂੰਨਾਂ ਅਤੇ ਸੱਤਾ ਦੀ ਤਾਕਤ ਨਾਲ ਘੱਟ ਗਿਣਤੀ ਮੁਸਲਮਾਨਾਂ ਨੂੰ ਬੇਕਿਰਕੀ ਨਾਲ ਕੁਚਲਕੇ ਉਹਨਾਂ ਨੂੰ ਦੂਜੇ ਦਰਜੇ ਦੇ ਨਾਗਰਿਕ ਬਣਾ ਰਹੀ ਹੈ

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।