ਆਨਲਾਈਨ ਡੈਸਕ, ਜਲੰਧਰ : ਅੰਮ੍ਰਿਤਪਾਲ ਸਿੰਘ ਫਰਾਰ ਹੈ ਤੇ ਪੰਜਾਬ ਪੁਲਿਸ ਲਗਾਤਾਰ ਉਸ ਦੀ ਭਾਲ ‘ਚ ਛਾਪੇਮਾਰੀ ਕਰ ਰਹੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਜਿਸ ਬ੍ਰੀਜ਼ਾ ਕਾਰ ‘ਚ ਅੰਮ੍ਰਿਤਪਾਲ ਫਰਾਰ ਹੋਇਆ ਸੀ, ਉਹ ਪੁਲਿਸ ਨੂੰ ਮਿਲ ਗਈ ਹੈ ਤੇ ਉਸ ਵਿਚੋਂ ਅੰਮ੍ਰਿਤਪਾਲ ਦੇ ਕੱਪੜੇ ਮਿਲੇ ਹਨ। ਪੁਲਿਸ ਨੂੰ ਸ਼ੱਕ ਹੈ ਕਿ ਅੰਮ੍ਰਿਤਪਾਲ ਭੇਸ ਬਦਲ ਕੇ ਭੱਜਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਹਾਈ ਕੋਰਟ ‘ਚ ਦਾਖ਼ਲ ਕੀਤੇ ਜਵਾਬ ਅਨੁਸਾਰ ਅੰਮ੍ਰਿਤਪਾਲ ‘ਤੇ ਨੈਸ਼ਨਲ ਸਕਿਓਰਟੀ ਐਕਟ ਲਗਾ ਦਿੱਤਾ ਗਿਆ ਤੇ ਉਸ ਖਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕਰ ਦਿੱਤਾ ਗਿਆ ਹੈ। ਇਹ ਵੀ ਖ਼ਬਰ ਹੈ ਕਿ ਪੰਜਾਬ ਪੁਲਿਸ ਉਸ ਦੀ ਪਰਿਵਾਰ ਕੋਲੋਂ ਵੀ ਪੁੱਛਗਿੱਛ ਕਰ ਸਕਦੀ ਹੈ।

 

 

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।