ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪੋਸਟ ਗ੍ਰੈਜੁਏਟ ਕੰਪਿਊਟਰ ਸਾਇੰਸ ਅਤੇ ਆਈ.ਟੀ. ਵਿਭਾਗ ਵੱਲੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਦਾ ਵਿਦਿਅਕ ਦੌਰਾ ਕੀਤਾ ਗਿਆ, ਜਿੱਥੇ 26 ਵਿਦਿਆਰਥੀਆਂ ਨੇ ਲੋਕਲ ਮੀਡੀਆ ਰਾਹੀਂ ਵਿਗਿਆਨ ਪੱਤਰਕਾਰੀ ਨਾਲ ਸੰਬੰਧਤ ਵਰਕਸ਼ਾਪ ਵਿੱਚ ਭਾਗ ਲਿਆ। ਪ੍ਰਿੰਸੀਪਲ ਪ੍ਰੋ: ਜਸਰੀਨ ਕੌਰ ਨੇ ਆਪਣੇ ਸੰਦੇਸ਼ ਵਿਚ ਵਿਭਾਗ ਦੇ ਇਸ ਵਧੀਆ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਇਸ ਦੌਰੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਵਰਕਸ਼ਾਪ ਵਿੱਚ ਸ ਵਰਿੰਦਰ ਸਿੰਘ ਵਾਲੀਆ (ਸੰਪਾਦਕ ਪੰਜਾਬੀ ਜਾਗਰਣ), ਸ ਬਲਜੀਤ ਬਾਲੀ (ਸੰਪਾਦਕ ਬਾਬੂਸ਼ਾਹੀ), ਸ ਮੇਘਰਾਜ ਮਿੱਤਰ (ਸੰਸਥਾਪਕ ਤਰਕਸ਼ੀਲ ਸੁਸਾਇਟੀ) ਇਸ ਵਰਕਸ਼ਾਪ ਦੇ ਮਾਹਿਰ ਬੁਲਾਰੇ ਸਨ। ਮਾਹਿਰਾਂ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਆਪੋ-ਆਪਣੇ ਖੇਤਰ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਵਰਿੰਦਰ ਵਾਲੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਅੱਜ ਦੇ ਹਾਲਾਤ ਵਿੱਚ ਵਿਗਿਆਨਕ ਰਿਪੋਰਟਿੰਗ ਦੀ ਸਾਰਥਕਤਾ ਅਤੇ ਲੋੜ ‘ਤੇ ਜ਼ੋਰ ਦਿੱਤਾ, ਜਦਕਿ ਸ੍ਰੀ ਬਾਲੀ ਨੇ ਰਿਪੋਰਟਿੰਗ ਦੌਰਾਨ ਵਿਗਿਆਨ ਦੇ ਸਿਧਾਂਤਾਂ ਦੀ ਵਰਤੋਂ ਕਰਨ ਬਾਰੇ ਦੱਸਿਆ। ਸ੍ਰੀ ਮੇਘਰਾਜ ਮਿੱਤਰ ਨੇ ਸਾਰਿਆਂ ਨੂੰ ਅੰਨ੍ਹੇਵਾਹ ਵਿਸ਼ਵਾਸ ਨਾ ਕਰਨ ਅਤੇ ਸਾਡੇ ਸਮਾਜ ਵਿੱਚ ਫੈਲੇ ਅੰਧ-ਵਿਸ਼ਵਾਸਾਂ ਅਤੇ ਮਿੱਥਾਂ ਦੀ ਤਰਕਸੰਗਤ ਵਿਆਖਿਆ ਲੱਭਣ ਲਈ ਪ੍ਰੇਰਿਤ ਕੀਤਾ। ਵਿਭਾਗ ਦੇ ਮੁੱਖੀ ਪ੍ਰੋ: ਸੰਜੀਵ ਕੁਮਾਰ ਆਨੰਦ ਨੇ ਕਿਹਾ ਕਿ ਵਿਭਾਗ ਵੱਲੋਂ ਪਾਠਕ੍ਰਮ ਨੂੰ ਪੂਰਾ ਕਰਨ ਲਈ ਅਜਿਹੀਆਂ ਗਤੀਵਿਧੀਆਂ ਅਕਸਰ ਕਰਵਾਈਆਂ ਜਾਂਦੀਆਂ ਹਨ। ਉਸਨੇ ਅੱਗੇ ਕਿਹਾ ਕਿ ਪੱਤਰਕਾਰੀ ਅਤੇ ਮੀਡੀਆ ਦੇ ਵਿਹਾਰਕ ਪਹਿਲੂਆਂ ਨੂੰ ਸਿੱਖਣ ਲਈ ਇਹ ਇੱਕ ਜ਼ਰੂਰੀ ਕਦਮ ਸੀ। ਦੌਰੇ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰੇ ਦੌਰਾਨ ਵਿਦਿਆਰਥੀਆਂ ਦੇ ਨਾਲ ਪ੍ਰੋ: ਹਿਮਾਂਸ਼ੂ ਅਤੇ ਪ੍ਰੋ: ਰਵਿੰਦਰ ਕੌਰ ਵੀ ਮੌਜੂਦ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।