ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਮ.ਏ. ਹਿਸਟਰੀ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਨੇ 10 ਵਿਚੋਂ 8.00 ਐਸ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ, ਨੀਤੂ ਕੁਮਾਰੀ ਨੇ 7.40 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਛੇਵਾਂ, ਦੀਪਕ ਬੈਂਸ ਨੇ 7.20 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਸਤਵਾਂ, ਮੰਗਲਜੀਤ ਨੇ 7.00 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਅੱਠਵਾਂ ਸਥਾਨ ਅਤੇ ਕਮਲ ਸਹੋਤਾ ਨੇ 6.80 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਨੌਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਸੁਮਨ ਚੋਪੜਾ ਮੁਖੀ ਹਿਸਟਰੀ ਵਿਭਾਗ, ਡਾ. ਅਮਨਦੀਪ ਕੌਰ, ਡਾ. ਕਰਨਬੀਰ ਸਿੰਘ ਅਤੇ ਡਾ. ਸੰਦੀਪ ਕੌਰ ਵੀ ਹਾਜ਼ਰ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।