
ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਯਤਨਸ਼ੀਲ ਰਹਿੰਦਾ ਹੈ। ਇਸੇ ਤਹਿਤ ਕਮਿਸ਼ਨਰਨੇਟ ਆਫ ਪੁਲਿਸ ਜਲੰਧਰ ਵਲੋਂ ਨਸ਼ਾ ਮੁਕਤੀ ਦੇ ਸੰਬੰਧ ਵਿਚ ਕਰਵਾਏ ਗਏ ਵਾਲ ਪੈਂਟਿੰਗ ਮੁਕਾਬਲਿਆਂ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਦੂਸਰਾ ਸਥਾਨ ਹਾਸਿਲ ਕੀਤਾ। ਕਾਲਜ ਵਿਖੇ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਅਤੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰ ਰਹਿਣ ਦੀ ਨਸੀਹਤ ਦਿੱਤੀ ਅਤੇ ਨਸ਼ਾ ਮੁਕਤੀ ਦੀ ਮੁਹਿਮ ਵਿਚ ਨੌਜਵਾਨਾਂ ਦੀ ਭੂਮਿਕਾ ਨੂੰ ਸਭ ਤੋਂ ਮਹੱਤਵਪੂਰਨ ਦੱਸਿਆ। ਇਸ ਮੁਕਾਬਲੇ ਵਿਚ ਲਾਇਲਪੁਰ ਖ਼ਾਲਸਾ ਕਾਲਜ ਵਲੋਂ ਪ੍ਰਭਜੋਤ ਸਿੰਘ ਤੂਗ, ਜਸਲੀਨ, ਰਾਹੁਲ, ਕੋਮਲ ਕੌਰ, ਕੁੰਦਨ ਕੁਮਾਰ, ਮੁਨੀਸ਼ ਕੁਮਾਰ ਨੇ ਭਾਗ ਲਿਆ। ਇਸ ਮੌਕੇ ਡਾ. ਹਰੀਓਮ ਵਰਮਾ, ਡਾ. ਅਜੀਤਪਾਲ ਸਿੰਘ, ਪ੍ਰੋ. ਸਰਬਜੀਤ ਸਿੰਘ, ਪ੍ਰੋ. ਉਂਕਾਰ ਸਿੰਘ ਅਤੇ ਪ੍ਰੋ. ਸੋਨੀਆ ਵੀ ਹਾਜ਼ਰ ਸਨ।