ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਏ. (ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਪੰਜਵੇ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਸਮਰਿਤੀ ਭਾਰਦਵਾਜ ਨੇ 450 ਵਿਚੋਂ 417 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਦੂਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥਣ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਵਿਦਿਆਰਥਣ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ ਮੁਖੀ ਕੰਪਿਊਟਰ ਸਾਇੰਸ ਅਤੇ ਆਈ.ਟੀ. ਵਿਭਾਗ, ਪ੍ਰੋ. ਹਿਮਾਂਸ਼ੂ ਅਤੇ ਪ੍ਰੋ. ਬਲਵੰਤ ਸਿੰਘ ਰੂਪਲ ਵੀ ਹਾਜ਼ਰ ਸਨ।

 

 

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।