ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. ਹਿਸਟਰੀ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਜੀਨਤ ਨੇ 400 ਵਿਚੋਂ 359 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਇਹੋ ਜਿਹੇ ਵਿਦਿਆਰਥੀਆਂ ਦੇ ਸਦਕਾ ਹੀ ਕਿਸੇ ਸੰਸਥਾਂ ਦਾ ਨਾਂ ਉੱਚਾ ਹੁੰਦਾ ਹੈ ਅਤੇ ਸਾਨੂੰ ਇਨ੍ਹਾਂ ਵਿਦਿਆਰਥੀਆਂ ’ਤੇ ਬਹੁਤ ਮਾਣ ਹੈ। ਅਸੀਂ ਇਨ੍ਹਾਂ ਵਿਦਿਆਰਥੀਆਂ ਦੀ ਹਰ ਤਰ੍ਹਾਂ ਦੀ ਸਹਾਇਤਾ ਵੀ ਕਰਾਂਗੇ। ਇਸ ਮੌਕੇ ਡਾ. ਸੁਮਨ ਚੌਪੜਾ, ਮੁਖੀ ਹਿਸਟਰੀ ਵਿਭਾਗ, ਡਾ. ਅਮਨਦੀਪ ਕੌਰ ਅਤੇ ਡਾ. ਕਰਨਬੀਰ ਸਿੰਘ ਤੋਂ ਇਲਾਵਾ ਵਿਦਿਆਰਥਣ ਦੇ ਮਾਪੇ ਵੀ ਹਾਜ਼ਰ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।