ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਐਮ.ਏ. ਭੂਗੌਲ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਜਸਵੀਰ ਕੌਰ ਨੇ 400 ਵਿਚੋਂ 372 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ ਸਥਾਨ, ਸੁਸ਼ਾਂਤ ਲਲੋਤਰਾ ਨੇ 367 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਅਤੇ ਕਮਲਪ੍ਰੀਤ ਕੌਰ ਨੇ 363 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਪ੍ਰੋ. ਜੇ.ਐਸ. ਰਾਣਾ, ਡਾ. ਪੂਜਾ ਰਾਣਾ ਅਤੇ ਪ੍ਰੋ. ਓਂਕਾਰ ਸਿੰਘ ਵੀ ਹਾਜ਼ਰ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।