ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਾਸਤੇ ਹਮੇਸ਼ਾਂ ਤਤਪਰ ਰਹਿੰਦਾ ਹੈ। ਇਸੇ ਲਈ ਪੜ੍ਹਾਈ ਦੇ ਨਾਲ ਨਾਲ ਉਨ੍ਹਾਂ ਨੂੰ ਜੀਵਨ ਵਿੱਚ ਸੇਧ ਅਤੇ ਸੰਘਰਸ਼ ਲਈ ਪ੍ਰੇਰਦੀਆਂ ਸ਼ਖਸੀਅਤਾਂ ਦੇ ਜੀਵਨ ਸੰਬੰਧੀ ਜਾਣਕਾਰੀ ਦੇਣ ਲਈ  ਪ੍ਰੋਗਰਾਮ ਉਲੀਕੇ ਜਾਂਦੇ ਹਨ। ਇਸੇ ਲੜੀ ਵਿੱਚ ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਦਕਰ ਦਾ 131ਵਾਂ ਜਨਮ ਦਿਨ ਕਾਲਜ ਮੈਨਜੇਮੈਂਟ ਅਤੇ ਵਿਦਿਆਰਥੀਆਂ ਦੁਆਰਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਐਡਵੋਕੇਟ ਡਾ. ਐਸ.ਐਲ. ਵਿਰਦੀ ਮੁੱਖ ਵਕਤਾ ਵਜੋਂ ਸਮਾਗਮ ਵਿੱਚ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਵੀ ਸਨ। ਜਿਨ੍ਹਾਂ ਦਾ ਸੁਆਗਤ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਤੇ ਡਾ. ਗੋਪਾਲ ਸਿੰਘ ਬੁੱਟਰ ਨੇ ਗੁਲਦਸਤੇ ਦੇ ਕੀ ਕੀਤਾ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਲਿਤਾੜੇ ਹੋਏ ਲੋਕਾਂ ਦੇ ਉਥਾਨ ਵਿੱਚ ਡਾ. ਅੰਬੇਦਕਰ ਦਾ ਯੋਗਦਾਨ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਡਾ. ਐਸ.ਐਲ. ਵਿਰਦੀ  ਦਾ ਡਾ. ਅੰਬੇਦਕਰ ਅਤੇ ਉਨ੍ਹਾਂ ਦੀ ਦੇਣ ਸੰਬੰਧੀ ਅਧਿਐਨ ਬਹੁਤ ਵਿਸ਼ਾਲ ਹੈ। ਵਿਦਿਆਰਥੀਆਂ ਨੂੰ ਇਸ ਲੈਕਚਰ ਤੋਂ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਡਾ. ਅੰਬੇਦਕਰ ਦੇ ਜਨਮ ਦਿਨ ਦੀ ਵਧਾਈ ਦਿੱਤੀ। ਡਾ. ਐਸ.ਐਲ. ਵਿਰਦੀ ਨੇ ਆਪਣੇ ਲੈਕਚਰ ਵਿੱਚ ਡਾ. ਅੰਬੇਦਕਰ ਦੁਆਰਾ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼, ਭਾਰਤੀ ਸੰਵਿਧਾਨ ਦੇ ਨਿਰਮਾਣ ਅਤੇ ਜੀਵਨ ਵਿੱਚ ਆਈਆਂ ਮੁਸ਼ਕਿਲਾਂ ਤੇ ਸੰਘਰਸ਼ ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਦੱਸਿਆ ਕਿ ਡਾ. ਅੰਬੇਦਕਰ ਦੁਆਰਾ ਕੰਮ ਦੇ ਘੰਟੇ ਚੌਦਾਂ ਤੋਂ ਘਟਾ ਕੇ ਅੱਠ ਘੰਟੇ ਕਰਨ ਸੰਬੰਧੀ ਕਾਨੂੰਨ ਪਾਸ ਕਰਵਾਇਆ ਗਿਆ। ਇਸੇ ਤਰਾਂ ਔਰਤਾਂ ਤੇ ਕਾਮਿਆਂ ਨੂੰ ਵੋਟ ਦਾ ਅਧਿਕਾਰ ਦੁਆਇਆ। ਉਨ੍ਹਾਂ  ਇਹ ਵੀ ਦੱਸਿਆ ਕਿ ਔਰਤਾਂ ਨੂੰ ਮੈਟਰਨਿਟੀ ਲੀਵ ਲਈ ਉਨ੍ਹਾਂ ਕਾਨੂੰਨ ਪਾਸ ਕਰਵਾਏ। ਉਨਾਂ ਡਾ. ਅੰਬੇਦਕਰ ਦੇ ਨਾਅਰੇ ਪੜ੍ਹੋ, ਜੁੜੇ, ਸੰਘਰਸ਼ ਕਰੋ ਨੂੰ ਅਪਨਾਉਣ ਦਾ ਸੰਦੇਸ਼ ਦਿੱਤਾ। ਸਮੁੱਚੇ ਪ੍ਰੋਗਰਮਾ ਦਾ ਪ੍ਰਬੰਧਨ ਡਾ. ਸੁਰਿੰਦਰ ਪਾਲ ਮੰਡ ਅਤੇ ਡਾ. ਅਜੀਤ ਪਾਲ ਸਿੰਘ ਦੁਆਰਾ ਕੋਆਰਡੀਨੋਟ ਕੀਤਾ ਗਿਆ। ਸਮਾਗਮ ਦੇ ਅੰਤ ਤੇ ਪ੍ਰੋ. ਜਸਰੀਨ ਕੌਰ ਡੀਨ ਅਕਾਦਮਿਕ ਮਾਮਲੇ ਨੇ ਮੁੱਖ ਵਕਤਾ, ਅਧਿਆਪਕਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਮੰਚ ਸੰਚਾਲਨ ਡਾ. ਸੁਰਿੰਦਰ ਪਾਲ ਮੰਡ ਨੇ ਬਾਖੂਬੀ ਕੀਤਾ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਮੁੱਖੀ ਤੇ ਅਧਿਆਪਕ ਸਹਿਬਾਨ ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਨਵਦੀਪ ਕੌਰ, ਪ੍ਰੋ. ਸੁਖਦੇਵ ਸਿੰਘ, ਡਾ. ਹਰਜਿੰਦਰ ਸਿੰਘ, ਪ੍ਰੋ. ਕੁਲਦੀਪ ਸੋਢੀ, ਪ੍ਰੋ. ਰੁਪਾਲੀ ਹਾਜ਼ਰ ਸਨ। ਇਸ ਤੋਂ ਇਲਾਵਾ ਕਾਲਜ ਦੇ ਨਾਨ-ਟੀਚਿੰਗ ਸਟਾਫ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸਮਾਗਮ ਵਿੱਚ ਸ਼ਿਰਕਤ ਕੀਤੀ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।