ਫਿਲੌਰ:17 ਫਰਵਰੀ : ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਮੰਗ ਕੀਤੀ ਗਈ ਹੈ ਕਿ 23 ਫਰਵਰੀ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਪੁਰਬ ਦੌਰਾਨ ਪੰਜਾਬ ਵਿੱਚ ਕੱਢੇ ਜਾ ਰਹੇ ਨਗਰ ਕੀਰਤਨਾਂ ਨੂੰ ਮੁੱਖ ਰੱਖਦੇ ਹੋਏ ਛੁੱਟੀ ਦਾ ਐਲਾਨ ਕੀਤਾ ਜਾਵੇ। ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖੇ ਪੱਤਰ ਬਾਰੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂਆਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ , ਸੂਬਾ ਜਨਰਲ ਸਕੱਤਰ ਗੁਰਬਿੰਦਰ ਸਸਕੌਰ, ਪਿ੍ੰਸੀਪਲ ਅਮਨਦੀਪ ਸ਼ਰਮਾਂ ਵਿੱਤ ਸਕੱਤਰ,ਸਾਥੀ ਸੁਰਜੀਤ ਮੁਹਾਲੀ ਪ੍ਰੈਸ ਸਕੱਤਰ ਤੇ ਕਰਨੈਲ ਫਿਲੌਰ ਸਹਾਇਕ ਪਰੈਸ ਸਕੱਤਰ ਨੇ ਮੰਗ ਕੀਤੀ ਕਿ 23 ਫਰਵਰੀ ਨੂੰ ਗੁਰੂ ਰਵਿਦਾਸ ਜੀ ਦੇ ਪਰਕਾਸ਼ ਪੁਰਬ ਨੂੰ ਸਮਰਪਿਤ ਸਾਰੇ ਪੰਜਾਬ ਵਿੱਚ ਕੱਢੇ ਜਾ ਰਹੇ ਨਗਰ ਕੀਰਤਨਾਂ ਵਿੱਚ ਸ਼ਮੂਲੀਅਤ ਲਈ ਬੱਚਿਆਂ ਨੂੰ ਛੁੱਟੀ ਕੀਤੀ ਜਾਵੇ। ਇਸ ਸਮੇਂ ਕਰਨੈਲ ਫਿਲੌਰ ਨੇ ਕਿਹਾ ਕਿਉਂਕਿ ਪੰਜਾਬ ਵਿੱਚ ਗੁਰੂ ਰਵਿਦਾਸ ਮਹਾਰਾਜ ਜੀ ਦੇ ਪੈਰੋਕਾਰਾਂ ਦੀ ਵੱਡੀ ਗਿਣਤੀ ਹੈ ਉਹਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦੇ ਹੋਏ ਤੇ ਬੱਚਿਆਂ ਦੀ ਸ਼ਮੂਲੀਅਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਲਾਨਾ ਪੇਪਰ ਮੁਲਤਵੀ ਕਰਕੇ ਡੇਟ ਸ਼ੀਟ ਵਿੱਚ ਸੋਧ ਕੀਤੀ ਜਾਵੇ। ਇਸ ਸਮੇਂ ਹੋਰਨਾਂ ਤੋਂ ਇਲਾਵਾ ਤੀਰਥ ਸਿੰਘ ਬਾਸੀ, ਮੰਗਲ ਸਿੰਘ ਟਾਂਡਾ, ਮਨੋਹਰ ਲਾਲ ਸ਼ਰਮਾ, ਗੁਰਦੀਪ ਸਿੰਘ ਬਾਜਵਾ,ਬਲਵਿੰਦਰ ਸਿੰਘ ਭੁੱਟੋ, ਕੁਲਦੀਪ ਸਿੰਘ ਪੂਰੋਵਾਲ, ਗੁਰਪ੍ਰੀਤ ਅੰਮੀਵਾਲ਼, ਜੱਜਪਾਲ ਬਾਜੇਕੇ, ਹਰਿੰਦਰ ਬਰਨਾਲਾ, ਗੁਰਦਾਸ ਮਾਨਸਾ,ਸੁਭਾਸ਼ ਪਠਾਨਕੋਟ, ਸੁਖਚੈਨ ਕਪੂਰਥਲਾ, ਬੋਧ ਰਾਜ, ਪ੍ਰਭਜੀਤ ਸਿੰਘ ਰਸੂਲਪੁਰ, ਦੇਵੀ ਦਿਆਲ, ਸਤਵੰਤ ਸਿੰਘ, ਪੁਸ਼ਪਿੰਦਰ ਸਿੰਘ ਹਰਪਾਲਪੁਰ, ਜਸਵਿੰਦਰ ਸਮਾਣਾ, ਸੁੱਚਾ ਸਿੰਘ, ਪਰਮਜੀਤ ਸਿੰਘ ਸ਼ੋਰੇਵਾਲ, ਦਿਲਦਾਰ ਸਿੰਘ ਭੰਡਾਲ਼, ਮਨਜੀਤ ਬਰਾੜ, ਸਰਬਜੀਤ ਬਰਾੜ, ਰਵਿੰਦਰ ਸਿੰਘ ਪੱਪੀ, ਨਰਿੰਦਰ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।