ਪੰਜਾਬਯੂਥਮਿਲਣੀ ਪ੍ਰੋਗਰਾਮ ਕਰਵਾਇਆ ਗਿਆ ਜਿੱਸ ਵਿੱਚ ਮੇਂਬਰ ਪਾਰਲੀਮੈਂਟ ਸਾਬਕਾ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਜੀ ਨੌਜਵਾਨਾਂ ਵਿੱਚ ਜੋਸ਼ ਭਰਨ ਲਈ ਵਿਸ਼ੇਸ਼ ਤੌਰ ਤੇ ਪਹੁੰਚੇ।ਜਿਨ੍ਹਾਂ ਝੂਠੀ ਸਰਕਾਰ ਨੂੰ ਕਰੜੇ ਹੱਥੀ ਲੈਂਦੀਆਂ ਹਰ ਮੁਦੇ ਤੇ ਘੇਰਿਆ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਨੌਜਵਾਨਾਂ ਨੂੰ ਮਿਲਕੇ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾਂ ਤੋਂ ਵੱਧ ਲੰਮੇ ਮਾਣਮੱਤੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ ਅਤੇ ਪੰਜਾਬ, ਪੰਜਾਬੀਅਤ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲ੍ਹਾ ਲਈ ਵਿਚਾਰ ਸਾਂਝੇ ਕੀਤੇ। ਨੌਜਵਾਨਾਂ ਨੂੰ ਗੁਰੂ ਸਾਹਿਬ ਦੁਆਰਾ ਬਖਸ਼ਿਆ ਸਿਰ ਦਾ ਤਾਜ ‘ਦਸਤਾਰ’ ਸਜਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਲਕਾਰ ਸਿੰਘ ਬਰਾਡ਼ ਯੂਥ ਆਗੂ ਜਗਸੀਰ ਸਿੰਘ ਕਾਲਿਆਣ,ਗਰਦੋਰ ਸਿੰਘ ਸੰਧੂ,ਗੁਰਪ੍ਰੀਤ ਸਿੰਘ ਚਾਹਲ ਅਤੇ ਐਸ. ਜੀ. ਪੀ. ਸੀ ਮੈਂਬਰ ਤੇ ਹਲਕੇ ਦੇ ਸੀਨੀਅਰ ਲੀਡਰ ਸਾਹਿਬਾਨ ਵੀ ਮੌਜੂਦ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।