ਜਲੰਧਰ (26-08-2022): ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਮੈਡੀਕਲ ਸੁਪਰਡੈਂਟ ਡਾ. ਰਾਜੀਵ ਸ਼ਰਮਾ ਨਾਲ ਸਿਵਲ ਹਸਪਤਾਲ ਦੇ ਐਮ.ਸੀ.ਐਚ ਸੈਂਟਰ ਵਿਖੇ ਲੇਬਰ ਰੂਮ ਦਾ ਦੌਰਾ ਕੀਤਾ ਗਿਆ। ਮੈਡੀਕਲ ਸੁਪਰਡੈਂਟ ਡਾ. ਰਾਜੀਵ ਸ਼ਰਮਾ ਵੱਲੋਂ ਗਾਇਨੀ ਵਾਰਡ ਦੇ ਸਿਹਤ ਸਟਾਫ ਨੂੰ ਹਾਈ ਰਿਸਕ ਗਰਭਵਤੀ ਔਰਤਾਂ ਦੀ ਦੇਖਰੇਖ ਪੂਰੀ ਤਨਦੇਹੀ ਨਾਲ ਕਰਨ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦੀ ਦੇਖਰੇਖ ਚ ਕੋਈ ਢਿੱਲ ਨਾ ਰਹੇ। ਡਾ. ਰਾਜੀਵ ਸ਼ਰਮਾ ਵੱਲੋਂ ਸਟਾਫ ਨੂੰ ਹਦਾਇਤ ਕੀਤੀ ਗਈ ਕਿ ਪਿਛਲੇ ਦਿਨਾਂ ‘ਚ ਵਾਪਰੀਆਂ ਘਟਨਾਵਾਂ ਦੌਬਾਰਾ ਨਾ ਹੋਣ ਇਸਨੂੰ ਯਕੀਨੀ ਬਣਾਉਂਦੇ ਹੋਏ ਯੋਗ ਉਪਰਾਲੇ ਕੀਤੇ ਜਾਣ ਅਤੇ ਗਾਇਨੀ ਵਾਰਡ ‘ਚ ਦਿਨ ਅਤੇ ਰਾਤ ਦੋਵੇਂ ਸ਼ਿਫਟਾਂ ‘ਚ ਤੈਨਾਤ ਸਟਾਫ ਵੱਲੋਂ ਸੀਰੀਅਸ ਮਰੀਜਾਂ ਦੀ ਫੀਡਬੈਕ ਦੇਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਦਾ ਸਿਵਲ ਹਸਪਤਾਲ ਵਿਖੇ ਇਲਾਜ ਕਰਵਾਉਣ ਪ੍ਰਤੀ ਵਿਸ਼ਵਾਸ ਬਣਿਆ ਰਹੇ ਅਤੇ ਵੱਧ ਤੋਂ ਵੱਧ ਮਰੀਜ ਸਿਵਲ ਹਸਪਤਾਲ ‘ਚ ਇਲਾਜ ਲਈ ਆਉਣ। ਇਸ ਦੌਰਾਨ ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਸਟਾਫ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।