ਜਲੰਧਰ() ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਪੂਰਬ ਅਤੇ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ 450 ਸਾਲਾਂ ਸ਼ਤਾਬਦੀਆਂ ਨੂੰ ਸਮਰਪਿਤ, ਜੋ ਸ਼ਤਾਬਦੀ ਵਹੀਰ ਜਲੰਧਰ ਤੋਂ ਚੱਲ ਕੇ ਗੋਇੰਦਵਾਲ ਸਾਹਿਬ ਪਹੁੰਚੇਗੀ ।ਉਸਦਾ ਸਵਾਗਤ ਸਿੱਖ ਤਾਲਮੇਲ ਕਮੇਟੀ ਵੱਲੋਂ ਸਾਈ ਦਾਸ ਸਕੂਲ ,ਨੇੜੇ ਪਟੇਲ ਚੌਂਕ ਵਿਖੇ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ ,ਹਰਪ੍ਰੀਤ ਸਿੰਘ ਨੀਟੂ, ਤਜਿੰਦਰ ਸਿੰਘ ਸੰਤ ਨਗਰ ,ਗੁਰਵਿੰਦਰ ਸਿੰਘ ਸਿੱਧੂ, ਹਰਵਿੰਦਰ ਸਿੰਘ ਚਿਟਕਾਰਾ, ਜਤਿੰਦਰ ਸਿੰਘ, ਸੰਨੀ ਉਬਰਾਏ ਤੇ ਹਰਪ੍ਰੀਤ ਸਿੰਘ ਸੋਨੂ ਨੇ ਦਿੱਤੀ। ਉਹਨਾਂ ਦੱਸਿਆ ਕਿ ਸ਼ਤਾਬਦੀ ਵਹੀਰ ਸਵੇਰੇ 7 ਵਜੇ ਮੁਹੱਲਾ ਗੋਬਿੰਦਗੜ੍ਹ ਤੋ ਆਰੰਭ ਹੋ ਕੇ ਹੋ ਰਹੀ ਹੈ, ਜੋ ਲਗਭਗ 9 ਵਜੇ ਸਾਈ ਦਾਸ ਸਕੂਲ ਕੋਲ ਪਹੁੰਚੇਗੀ। ਜਿੱਥੇ ਸਿੱਖ ਤਾਲਮੇਲ ਕਮੇਟੀ ਵੱਲੋਂ ਗੁਰੂ ਮਹਾਰਾਜ ਦੀ ਪਾਲਕੀ ਤੇ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ, ਅਤੇ ਵਹੀਰ ਵਿੱਚ ਸ਼ਾਮਿਲ ਸੰਗਤਾਂ ਲਈ ਲੰਗਰ ਵੀ ਲਗਾਏ ਜਾਣਗੇ ।ਆਗੂਆਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਸਮੁੱਚੇ ਰਸਤੇ ਸੰਗਤਾਂ ਵੱਧ ਵੱਧ ਤੋਂ ਵੱਧ ਵਹੀਰ ਵਿੱਚ ਸ਼ਾਮਿਲ ਹੋਣ ਅਤੇ ਥਾਂ ਥਾਂ ਫੁੱਲਾਂ ਦੀ ਵਰਖਾ ਕਰਨ।ਜਿਹੜੀਆਂ ਸੰਗਤਾਂ ਵਹੀਰ ਨਾਲ ਗੋਇੰਦਵਾਲ ਸਾਹਿਬ ਜਾਣਾ ਚਾਹੁੰਦੀਆਂ ਹਨ ।ਪ੍ਰਬੰਧਕਾਂ ਵੱਲੋਂ ਉਹਨਾਂ ਲਈ ਬੱਸਾਂ ਦਾ ਮੁਕੰਮਲ ਇੰਤਜ਼ਾਮ ਕੀਤਾ ਗਿਆ ਹੈ ।ਵੱਧ ਤੋਂ ਵੱਧ ਗੁਰੂ ਅਸਥਾਨਾਂ ਦੀ ਯਾਤਰਾ ਲਈ ਪਹੁੰਚੋ।ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ (ਕਾਲੀਆ ਕਾਲੋਨੀ), ਜੇ ਐਸ ਬੱਗਾ,ਸਤਪਾਲ ਸਿੰਘ ਸਿਦਕੀ, ਹਰਜੋਤ ਸਿੰਘ ਲੱਕੀ ,ਅਮਨਦੀਪ ਸਿੰਘ ਬੱਗਾ, ਹਰਪਾਲ ਸਿੰਘ (ਪਾਲੀ ਚੱਡਾ) ,ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਵਿੱਕੀ ਸਿੰਘ ਖਾਲਸਾ, ਅਰਵਿੰਦਰ ਸਿੰਘ ਬਬਲੂ, ਪ੍ਰਭਜੋਤ ਸਿੰਘ, ਲਖਬੀਰ ਸਿੰਘ ਲੱਕੀ, ਪਲਵਿੰਦਰ ਸਿੰਘ ਬਾਬਾ,ਚੰਨੀ ਕਾਲੜਾ , ਮਨਵਿੰਦਰ ਸਿੰਘ ਭਾਟੀਆ , ਜਤਿੰਦਰ ਸਿੰਘ ਸੋਨੂ ,ਬਬਜੋਤ ਸਿੰਘ ਗੁਰਨਾਮ ਸਿੰਘ ,ਪਰਮਵੀਰ ਸਿੰਘ ਆਦੀ ਹਾਜ਼ਰ ਸਨ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।