ਫਗਵਾੜਾ 6 ਮਈ (ਸ਼ਿਵ ਕੋੜਾ) ਪਰਮ ਪੂਜਨੀਕ ਬ੍ਰਹਮ ਗਿਆਨੀ, ਮਹਾਨ ਤਪੱਸਵੀ, ਸ੍ਰੀਮਾਨ ਸੰਤ ਬਾਬਾ ਰਣਜੀਤ ਸਿੰਘ ਭੋਗਪੁਰ ਵਾਲਿਆਂ ਦਾ 25ਵਾਂ ਬਰਸੀ ਸਮਾਗਮ 13 ਮਈ ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦਗੜ੍ਹ (ਭੋਗਪੁਰ) ਦੇ ਮੁੱਖ ਸੇਵਾਦਾਰ ਜਥੇਦਾਰ ਤਲਵਿੰਦਰ ਸਿੰਘ ਉਰਫ ਬਾਬਾ ਪਰਮੇਸ਼ਰ ਸਿੰਘ ਦੀ ਅਗਵਾਈ ਹੇਠ ਸੰਤ ਸੇਵਕ ਜੱਥਾ ਸੰਤ ਬਾਬਾ ਰਣਜੀਤ ਸਿੰਘ ਜੀ ਸ੍ਰੀ ਹਰਗੋਬਿੰਦਗੜ੍ਹ ਸਾਹਿਬ (ਭੋਗਪੁਰ) ਅਤੇ ਦੇਸ਼ ਵਿਦੇਸ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਪਰਮੇਸ਼ਰ ਸਿੰਘ ਨੇ ਦੱਸਿਆ ਕਿ 11 ਮਈ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। 13 ਮਈ ਦਿਨ ਸ਼ੁੱਕਰਵਾਰ ਨੂੰ ਸਵੇਰੇ 8.30 ਵਜੇ ਪਾਠ ਦੇ ਭੋਗ ਉਪਰੰਤ ਕੀਰਤਨ ਦਰਬਾਰ ਹੋਵੇਗਾ ਜਿਸ ਵਿਚ ਭਾਈ ਗੁਰਦੇਵ ਸਿੰਘ ਕੋਹਾੜਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਪਰਮਿੰਦਰ ਸਿੰਘ ਗਾਲਿਬ, ਢਾਡੀ ਭਾਈ ਗੁਰਦੀਪ ਸਿੰਘ ਦੀਪਕ ਸੁਲਤਾਨਪੁਰ ਲੋਧੀ ਅਤੇ ਢਾਡੀ ਭਾਈ ਗੁਰਦਿਆਲ ਸਿੰਘ ਲੱਖਪੁਰ ਗੋਲਡ ਮੈਡਲਿਸਟ ਦੇ ਜਥਿਆਂ ਤੋਂ ਇਲਾਵਾ ਤਖ਼ਤ ਸਾਹਿਬਾਨਾ ਦੇ ਸਿੰਘ ਸਾਹਿਬ, ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਸਾਹਿਬਾਨ ਅਤੇ ਮਹਾਪੁਰਸ਼ ਸੰਗਤਾਂ ਨੂੰ ਕਥਾ, ਕੀਰਤਨ, ਢਾਡੀ ਵਾਰਾਂ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕਰਨਗੇ। ਉਹਨਾਂ ਦੱਸਿਆ ਕਿ ਉਕਤ ਸਮਾਗਮ ਨੂੰ ਲੈ ਕੇ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਹਨਾਂ ਸਮੂਹ ਸੰਗਤਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਇਸ ਧਾਰਮਿਕ ਸਮਾਗਮ ਵਿਚ ਹਾਜਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾਣ। ਉਹਨਾਂ ਦੱਸਿਆ ਕਿ ਸਮਾਗਮ ਦੌਰਾਨ ਲੰਗਰ ਅਤੇ ਛਬੀਲਾਂ ਦੀ ਸੇਵਾ ਅਤੁੱਟ ਵਰਤਾਈ ਜਾਵੇਗੀ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।