पंजाबशिक्षा और संस्कृति

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸਸੀ. ਕੈਮਿਸਟਰੀ ਸਮੈਸਟਰ ਪਹਿਲਾ ਦੀ ਵਿਦਿਆਰਥਣ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਨਾਲ ਕੀਤਾ ਕਾਲਜ ਦਾ ਝੰਡਾ ਬੁਲੰਦ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸਸੀ. ਕੈਮਿਸਟਰੀ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਤਨੂੰ ਪ੍ਰਿਆ ਨੇ 10 ਵਿਚੋਂ 9.24 ਐਸ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਡਾ. ਰਜਨੀਸ਼ ਮੋਦਗਿੱਲ, ਮੁਖੀ ਕੈਮਿਸਟਰੀ ਵਿਭਾਗ, ਡਾ. ਨਵਜੋਤ ਕੌਰ, ਡਾ. ਗੀਤਾਂਜਲੀ ਕੌਸ਼ਲ, ਡਾ. ਵਿਕਾਸ ਕੁਮਾਰ ਅਤੇ ਡਾ. ਹਰਸ਼ਵੀਰ ਅਰੋੜਾ ਵੀ ਹਾਜ਼ਰ ਸਨ।

Related Articles

Back to top button