पंजाबशिक्षा और संस्कृति

ਲਾਇਲਪੁਰ ਖ਼ਾਲਸਾ ਕਾਲਜ ਦੇ ਵਾਈਸ-ਪ੍ਰਿੰਸੀਪਲ ਪ੍ਰੋਫੈਸਰ ਜਸਰੀਨ ਕੌਰ

ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਸਮੂਹ ਸਟਾਫ (ਟੀਚਿੰਗ ਅਤੇ ਨਾਨ-ਟੀਚਿੰਗ) ਨੇ ਪਿੰ੍ਰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਵਿਚ ਵਾਈਸ-ਪ੍ਰਿੰਸੀਪਲ ਅਤੇ ਅੰਗਰੇਜੀ ਵਿਭਾਗ ਦੇ ਮੁਖੀ ਪ੍ਰੋ. ਜਸਰੀਨ ਕੌਰ ਦੀ ਰਿਟਾਇਰਮੈਂਟ ਮੌਕੇ ਉਨ੍ਹਾਂ ਨੂੰ ਪ੍ਰਭਾਵਸ਼ਾਲੀ ਵਿਦਾਇਗੀ ਪਾਰਟੀ ਦਿੱਤੀ ਗਈ। ਸਮਾਗਮ ਦੇ ਸ਼ੁਰੂ ਵਿੱਚ ਪ੍ਰੋ. ਜਸਰੀਨ ਕੌਰ ਅਤੇ ਉਨ੍ਹਾਂ ਦੇ ਜੀਵਨ ਸਾਥੀ ਦਾ ਸਵਾਗਤ ਫੁੱਲਾਂ ਦੇ ਗੁਲਦਸਤੇ ਦੇ ਕੇ ਕੀਤਾ ਗਿਆ। ਇਸ ਵਿਦਾਇਗੀ ਪਾਰਟੀ ਦੇ ਸ਼ੁਰੂਆਤ ਵਿਚ ਡਾ. ਗੀਤਾਂਜਲੀ ਮਹਾਜਨ ਵਲੋਂ ਪ੍ਰੋ. ਜਸਰੀਨ ਕੌਰ ਦੇ ਜੀਵਨ ਉਪਰ ਤਿਆਰ ਕੀਤੀ ਜਾਣਕਾਰੀ ਭਰਭੂਰ ਇਕ ਪੀ.ਪੀ.ਟੀ. ਪੇਸ਼ ਕੀਤੀ ਗਈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਪ੍ਰੋ. ਜਸਰੀਨ ਕੌਰ ਦੇ ਅਧਿਆਪਨ ਕਾਲ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰੋ. ਜਸਰੀਨ ਕੌਰ ਨੇ ਕਾਲਜ ਵਿਖੇ 38½ ਸਾਲ ਦੌਰਾਨ ਬਤੌਰ ਕਾਰਜਕਾਰੀ ਪ੍ਰਿੰਸੀਪਲ, ਡੀਨ, ਅਕਾਦਮਿਕ ਮਾਮਲੇ ਅਤੇ ਮੁਖੀ ਅੰਗਰੇਜੀ ਵਿਭਾਗ ਅਤੇ ਵਜੋਂ ਸੇਵਾ ਨਿਭਾਈ। ਇਸ ਸਮੇਂ ਦੌਰਾਨ ਉਨ੍ਹਾਂ ਸਮੇਂ-ਸਮੇਂ ’ਤੇ ਕਾਲਜ ਵਲੋਂ ਦਿੱਤੇ ਗਏ ਹੋਰ ਮਹੱਤਵਪੂਰਨ ਅਹੁਦਿਆਂ ਤੇ ਵੀ ਬੜੀ ਲਗਨ ਨਾਲ ਕੰਮ ਕੀਤਾ। ਉਨ੍ਹਾਂ ਕਿਹਾ ਕਿ ਉਹ ਇਕ ਚੰਗੇ ਅਧਿਆਪਕ ਹੀ ਨਹੀਂ ਸਗੋਂ ਵਧੀਆਂ ਇਨਸਾਨ ਵੀ ਹਨ, ਜੋ ਸਮੇਂ-ਸਮੇਂ ’ਤੇ ਸਟਾਫ ਅਤੇ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਕਰਦੇ ਰਹੇ ਹਨ। ਸਟਾਫ ਸੈਕਟਰੀ ਡਾ. ਰਛਪਾਲ ਸਿੰਘ ਸੰਧੂ ਨੇ ਵੀ ਸਟਾਫ ਨੂੰ ਸੰਬੋਧਿਤ ਕਰਦਿਆ ਕਿਹਾ ਕਿ ਪ੍ਰੋ. ਜਸਰੀਨ ਕੌਰ ਨੇ ਕਾਲਜ ਵਿਖੇ ਪੜਾਉਦਿਆਂ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਇਸ ਮੌਕੇ ਕਾਲਜ ਵਲੋਂ ਪ੍ਰੋ. ਜਸਰੀਨ ਕੌਰ ਨੂੰ ਦਿੱਤਾ ਗਿਆ ਸ਼ੋਭਾ ਪੱਤਰ ਉਹਨਾਂ ਦੀ ਉੱਤਰਾ ਅਧਿਕਾਰੀ ਡਾ. ਬਲਰਾਜ ਕੌਰ ਵਲੋਂ ਪੜ੍ਹਿਆ ਗਿਆ। ਪ੍ਰੋ. ਨਵਦੀਪ ਕੌਰ ਕਾਲਜ ਰਜਿਸਟਰਾਰ, ਡਾ. ਚਰਨਜੀਤ ਸਿੰਘ, ਡਾ. ਅੰਮ੍ਰਿਤਪਾਲ ਸਿੰਘ ਅਤੇ ਸ੍ਰੀ ਸੁਰਿੰਦਰ ਕੁਮਾਰ ਚਲੋਤਰਾ ਪੀ.ਏ. ਨੇ ਵੀ ਪ੍ਰੋ. ਜਸਰੀਨ ਕੌਰ ਦੇ ਤਜ਼ਰਬਿਆਂ ਨੂੰ ਸਾਰਿਆਂ ਨਾਲ ਸਾਂਝੇ ਕਰਦਿਆਂ ਉਨ੍ਹਾਂ ਦੀ ਲੰਮੀ ਉਮਰ, ਤੰਦਰੁਸਤੀ ਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ। ਪ੍ਰੋ. ਜਸਰੀਨ ਕੌਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਕਾਲਜ ਨੇ ਇਥੋਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੇ ਜਿਹੜਾ ਮਾਣ ਸਤਿਕਾਰ ਮੈਨੂੰ ਦਿੱਤਾ ਹੈ, ਉਸ ਨੂੰ ਸਾਰੀ ਜ਼ਿੰਦਗੀ ਨਹੀਂ ਭੁਲਾ ਸਕਦੀ ਅਤੇ ਉਨ੍ਹਾਂ ਦੀ ਦਿਲੀ ਇੱਛਾ ਹੈ ਕਿ ਇਹ ਕਾਲਜ ਸਦਾ ਦਿਨ ਦੁਗਣੀ ਤੇ ਰਾਤ ਚੌਗਣੀ ਤਰੱਕੀ ਕਰਦਾ ਰਹੇ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਜਦੋਂ ਵੀ ਕਦੇ ਕਾਲਜ ਨੂੰ ਮੇਰੀ ਜ਼ਰੂਰਤ ਮਹਿਸੂਸ ਹੋਵੇਗੀ ਮੈਂ ਹਾਜ਼ਰ ਰਹਾਂਗੀ। ਇਸ ਸਮੇਂ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਮੈਂਬਰਾਨ ਨੇ ਉਹਨਾਂ ਦੇ ਚੰਗੇਰੇ ਭੱਵਿਖ ਦੀ ਕਾਮਨਾ ਕੀਤੀ। ਟੀਚਿੰਗ ਸਟਾਫ ਵਲੋਂ ਸਟੇਜ ਸੰਚਾਲਕ ਦੀ ਭੂਮਿਕਾ ਡਾ. ਰਛਪਾਲ ਸਿੰਘ ਸੰਧੂ ਨੇ ਅਤੇ ਨਾਨ-ਟੀਚਿੰਗ ਸਟਾਫ ਵਲੋਂ ਸਟੇਜ ਸੰਚਾਲਕ ਦੀ ਭੂਮਿਕਾ ਸ੍ਰੀ ਅਸ਼ਵਨੀ ਕੁਮਾਰ ਵਲੋਂ ਬਾਖੂਬੀ ਨਿਭਾਈ ਗਈ।

Related Articles

Back to top button