पंजाबशिक्षा और संस्कृति

ਲਾਇਲਪੁਰ ਖ਼ਾਲਸਾ ਕਾਲਜ ਦੇ ਬੀ. ਡਿਜ਼ਾਇਨ (ਮਲਟੀਮੀਡੀਆ) ਦੇ ਵਿਦਿਆਰਥਣ ਨੇ ਯੂਨੀਵਰਸਿਟੀ ਮੈਰਿਟ ਲਿਸਟ ਵਿਚ ਕਰਵਾਇਆ ਆਪਣਾ ਨਾਮ ਦਰਜ

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ. ਡਿਜ਼ਾਇਨ (ਮਲਟੀਮੀਡੀਆ) ਸਮੈਸਟਰ ਤੀਜਾ ਦੀ ਵਿਦਿਆਰਥਣ ਤਮਨਪ੍ਰੀਤ ਕੌਰ ਨੇ 550 ਵਿਚੋਂ 478 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪੰਜਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ’ਤੇ ਵਿਦਿਆਰਥਣ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥਣ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ ਅਤੇ ਦੱਸਿਆ ਕਿ ਮੈਰਿਟ ਵਾਲੇ ਲੋੜਵੰਦ ਵਿਦਿਆਰਥੀਆਂ ਨੂੰ ਕਾਲਜ ਵਲੋਂ ਹਰ ਤਰ੍ਹਾਂ ਦੀ ਸਹੂਲਤ ਤੋਂ ਇਲਾਵਾ ਫੀਸਾਂ ਵਿਚ ਵੀ ਭਾਰੀ ਰਿਆਇਤ ਦਿੱਤੀ ਜਾ ਰਹੀ ਹੈ। ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ ਮੁਖੀ ਕੰਪਿਊਟਰ ਸਾਇੰਸ ਵਿਭਾਗ, ਪ੍ਰੋ. ਸੰਦੀਪ ਬਸੀ, ਪ੍ਰੋ. ਮਨਦੀਪ ਸਿੰਘ, ਡਾ. ਸੰਦੀਪ ਸਿੰਘ, ਡਾ. ਦਲਜੀਤ ਕੌਰ ਅਤੇ ਪ੍ਰੋ. ਨਵਨੀਤ ਕੌਰ ਵੀ ਹਾਜ਼ਰ ਸਨ।

Related Articles

Back to top button