Sliderपंजाब

ਸਿਹਤ ਵਿਭਾਗ ਵੱਲੋਂ ਕੰਸਟ੍ਰਕਸ਼ਨ ਸਾਈਟਾਂ, ਨਰਸਰੀਆਂ ‘ਚ ਅਤੇ ਡੋਰ-ਟੂ-ਡੋਰ ਕੀਤਾ ਗਿਆ ਡੇਂਗੂ ਸਰਵੇ

ਜਲੰਧਰ (30-07-2026) ਸਿਵਲ ਸਰਜਨ ਡਾ. ਰਾਜੇਸ਼ ਗਰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਿਲ੍ਹਾ ਐਪੀਡਮੋਲੋਜਿਸਟ ਡਾ. ਆਦਿਤਯਪਾਲ ਦੀ ਅਗਵਾਈ ਹੇਠ ਵੀਰਵਾਰ ਨੂੰ ਐਂਟੀ ਲਾਰਵਾ ਟੀਮਾਂ ਵੱਲੋਂ ਕੰਸਟ੍ਰਕਸ਼ਨ ਸਾਈਟਾਂ, ਪੌਦੇਆਂ ਦੀ ਨਰਸਰੀਆਂ ‘ਚ ਅਤੇ ਘਰ-ਘਰ ਜਾ ਕੇ ਡੇਂਗੂ ਸਰਵੇ ਕੀਤਾ ਗਿਆ ਅਤੇ ਡੇਂਗੂ ਤੋਂ ਬਚਾਅ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਦੌਰਾਨ ਸੰਭਾਵਿਤ ਥਾਵਾਂ ‘ਤੇ ਡੇਂਗੂ ਲਾਰਵੇ ਦੀ ਸ਼ਨਾਖਤ ਕੀਤੀ ਗਈ, ਲਾਰਵਾ ਮਿਲਣ ‘ਤੇ ਉਸਨੂੰ ਨਿਰਧਾਰਤ ਤਰੀਕੇ ਨਾਲ ਨਸ਼ਟ ਕੀਤਾ ਗਿਆ ਅਤੇ ਮੱਛਰਾਂ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਕੀਤਾ ਗਿਆ।
ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਅੱਜ ਕੁੱਲ 2067 ਘਰਾਂ ਦਾ ਡੇਂਗੂ ਸਰਵੇ ਕੀਤਾ ਗਿਆ, ਜਿਨ੍ਹਾਂ ਵਿਚੋਂ ਸ਼ਹਿਰੀ ਖੇਤਰ ਵਿੱਚ 182 ਘਰਾਂ ਅਤੇ ਪੇਂਡੂ ਖੇਤਰ ਵਿੱਚ 1885 ਘਰ ਸ਼ਾਮਲ ਹਨ। ਇਸ ਦੌਰਾਨ ਦੋ ਥਾਵਾਂ ‘ਤੇ ਡੇਂਗੂ ਲਾਰਵਾ ਮਿਲਿਆ, ਜਿਸਨੂੰ ਟੀਮਾਂ ਵੱਲੋਂ ਨਿਰਧਾਰਤ ਤਰੀਕੇ ਨਾਲ ਨਸ਼ਟ ਕੀਤਾ ਗਿਆ।

Related Articles

Back to top button