SliderUncategorizedपंजाब

ਪਿੰਡ ਨੂਰਪੁਰ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਸੁਖਮਿੰਦਰ ਸਿੰਘ ਰਾਜਪਾਲ ਨੇ ਕੀਤੀ ਸਖਤ ਨਿੰਦਾ। ਰਾਜਪਾਲ ਨੇ ਬੇਅਦਬੀ ਘਟਨਾਵਾਂ ਨੂੰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ

ਜਲੰਧਰ ਅਪ੍ਰੈਲ-
ਗੜ੍ਹਸ਼ੰਕਰ ਨੇੜੇ ਪਿੰਡ ਨੂਰਪੁਰ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਮਿੰਦਰ ਸਿੰਘ ਰਾਜਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਾਕਾਮੀ ਕਾਰਨ ਗੈਰ ਸਮਾਜਿਕ ਅਨਸਰਾਂ ਦੇ ਹੌਸਲੇ ਵਧੇ ਹੋਏ ਹਨ ਅਤੇ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਰਾਜਪਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਨੂੰ ਜੀਵਨ ਦੀ ਅਗਵਾਈ ਦਿੰਦੇ ਹਨ, ਜਿਨ੍ਹਾਂ ਦੇ ਸਤਿਕਾਰ ਅਤੇ ਮਰਯਾਦਾ ਨੂੰ ਕਾਇਮ ਰੱਖਣਾ ਅਤੇ ਗੁਰੂ ਘਰਾਂ ਦੀ ਚੇਤੰਨ ਹੋ ਕੇ ਸੇਵਾ ਸੰਭਾਲ ਪ੍ਰਬੰਧਕਾਂ ਤੇ ਸੰਗਤਾਂ ਦੀ ਜੁੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕੁੱਝ ਗੁਰਦੁਆਰਾ ਕਮੇਟੀਆਂ ਦੀ ਲਾਪਰਵਾਹੀ ਨਾਲ ਅਜਿਹੀਆਂ ਦੁਖਦਾਈ ਘਟਨਾਵਾਂ ਵਾਪਰਦੀਆਂ ਹਨ, ਜਿਸ ਨਾਲ ਸਮੁੱਚੇ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ।ਰਾਜਪਾਲ ਨੇ ਕਿਹਾ ਕਿ ਅੱਜ ਪਿੰਡਾਂ/ ਸ਼ਹਿਰਾਂ ਦੇ ਹਰ ਮਹੱਲੇ ਵਿੱਚ ਕਈ ਗੁਰਦੁਆਰਾ ਸਾਹਿਬ ਬਣੇ ਹਨ, ਪਰੰਤੂ ਸਾਂਭ ਸੰਭਾਲ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਹਰ ਪਿੰਡ ਵਿੱਚ ਕੇਵਲ ਇੱਕ ਗੁਰਦੁਆਰਾ ਸਾਹਿਬ ਹੋਏ ਅਤੇ ਸਾਰੀ ਸੰਗਤ ਰਲ ਕੇ ਪ੍ਰਬੰਧ ਵਿਚ ਸਹਿਯੋਗੀ ਬਣੇ। ਉਨ੍ਹਾਂ ਕਿਹਾ ਕਿ ਜੇਕਰ ਇੱਕ ਪਿੰਡ ਵਿੱਚ ਇੱਕ ਹੀ ਗੁਰਦੁਆਰਾ ਸਾਹਿਬ ਹੋਵੇਗਾ ਤਾਂ ਸਾਰਾ ਪਿੰਡ ਰਲ ਕੇ ਪ੍ਰਬੰਧ ਨੂੰ ਬੇਹਤਰ ਅਤੇ ਪਹਿਰੇਦਾਰੀ ਲਾਜ਼ਮੀ ਬਣਾ ਸਕਦਾ ਹੈ। ਇਸ ਵਾਸਤੇ ਸਾਂਝੇ ਉਦਮ ਤਹਿਤ ਕੰਮ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸੰਗਤ ਨੂੰ ਗੁਰੂ ਘਰਾਂ ਲਈ ਪਹਿਰੇਦਾਰੀ ਵਾਸਤੇ ਸੁਹਿਰਦ ਪਹੁੰਚ ਅਪਣਾਉਣ ਦੀ ਅਪੀਲ ਕਰਦਿਆਂ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪਿੰਡਾਂ ਅੰਦਰ ਸੇਵਾ ਭਾਵਨਾ ਵਾਲੇ ਗੁਰਸਿੱਖਾਂ ਦੀਆਂ ਕਮੇਟੀਆਂ ਸਥਾਪਿਤ ਕਰਨ ਦੀ ਪਹਿਲਕਦਮੀ ਕੀਤੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਦਾ ਦੁੱਖ ਨਾ ਸਹਿਣਾ ਪਵੇ। ਐਡਵੋਕੇਟ ਧਾਮੀ ਨੇ ਅਮਨ ਕਾਨੂੰਨ ਦੀ ਨਿਘਰਦੀ ਹਾਲਤ ਲਈ ਸਰਕਾਰ ਦੀ ਵੀ ਕਰੜੀ ਆਲੋਚਨਾ ਕੀਤੀ। ਪੰਜਾਬ ਸਰਕਾਰ ਦੀ ਕਾਰਗੁਜਾਰੀ ’ਤੇ ਸਵਾਲ ਉਠਾਉਂਦਿਆਂ ਰਾਜਪਾਲ ਨੇ ਕਿਆ ਕਿ ਸੂਬੇ ਅੰਦਰ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਪਰੰਤੂ ਸਰਕਾਰ ਨੇ ਕਾਰਵਾਈ ਕਰਨੀ ਤਾਂ ਦੂਰ, ਇਸ ਪਾਸੇ ਧਿਆਨ ਦੇਣਾ ਵੀ ਮੁਨਾਸਿਬ ਨਹੀਂ ਸਮਝਿਆ। ਇਹ ਮੌਜੂਦਾ ਪੰਜਾਬ ਸਰਕਾਰ ਦੀ ਸਿੱਖ ਸਰੋਕਾਰਾਂ ਪ੍ਰਤੀ ਗੈਰ ਜ਼ੁੰਮੇਵਰਾਨਾ ਪਹੁੰਚ ਹੈ, ਜੋ ਕਿ ਨਿੰਦਣਯੋਗ ਹੈ। ਰਾਜਪਾਲ ਨੇ ਸਰਕਾਰ ਨੂੰ ਕਿਹਾ ਕਿ ਉਹ ਆਪਣੀ ਡੰਗ ਟਪਾਊ ਨੀਤੀ ਛੱਡ ਕੇ ਧਾਰਮਿਕ ਭਾਵਨਾਵਾਂ ਤਾਰ ਤਾਰ ਕਰਨ ਵਾਲੇ ਲੋਕਾਂ ਦਾ ਪਰਦਾਫਾਸ਼ ਕਰਦੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਵਾਵੇ।

Related Articles

Back to top button