SliderUncategorizedपंजाब

ਇਹ ਲਾਂਘਾ ਸਿਰਫ਼ ਰਸਤਾ ਨਹੀਂ, ਕਰੋੜਾਂ ਸਿੱਖਾਂ ਦੀ ਆਸਥਾ ਅਤੇ ਗੁਰੂ ਨਾਲ ਜੁੜਿਆ ਰਿਸ਼ਤਾ ਹੈ’ – ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਸੁਖਮਿੰਦਰ ਸਿੰਘ ਰਾਜਪਾਲ

ਜਲੰਧਰ:
ਸੁਖਮਿੰਦਰ ਸਿੰਘ ਰਾਜਪਾਲ ਨੇ ਕਿਆ ਕਿ ਮੈਂ ਇੱਕ ਨਿਮਾਣੇ ਸਿੱਖ ਵਜੋਂ ਮੈਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੂੰ ਨਿਮਰ ਬੇਨਤੀ ਕਰਦਾ ਹਾਂ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਜਲਦ ਤੋਂ ਜਲਦ ਮੁੜ ਖੋਲ੍ਹਣ ਲਈ ਲੋੜੀਂਦੇ ਕਦਮ ਚੁੱਕੇ ਜਾਣ। ਇਹ ਲਾਂਘਾ ਸਿਰਫ਼ ਸਰਹੱਦ ਪਾਰ ਕਰਨ ਦਾ ਰਸਤਾ ਨਹੀਂ, ਸਗੋਂ ਕਰੋੜਾਂ ਸਿੱਖਾਂ ਦੀ ਆਸਥਾ, ਭਾਵਨਾਵਾਂ ਅਤੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੁੜਿਆ ਪਵਿੱਤਰ ਰਿਸ਼ਤਾ ਹੈ।

ਰਾਜਪਾਲ ਨੇ ਕਿਆ ਕਿ ਮੇਰੀ ਅਪੀਲ ਹੈ ਕਿ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦਾ ਰਾਹ ਦੁਬਾਰਾ ਸੁਗਮ ਬਣਾਇਆ ਜਾਵੇ, ਤਾਂ ਜੋ ਦੇਸ਼-ਵਿਦੇਸ਼ ਵਿੱਚ ਵੱਸਦੇ ਸਿੱਖ ਸ਼ਰਧਾਲੂ ਬਿਨਾਂ ਬੇਲੋੜੀ ਰੁਕਾਵਟ ਦੇ ਆਪਣੇ ਗੁਰੂ ਦੇ ਚਰਨਾਂ ਵਿੱਚ ਨਤਮਸਤਕ ਹੋ ਸਕਣ।

ਰਾਜਪਾਲ ਨੇ ਕਿਆ ਕਿ ਮੈਂ ਆਸ ਕਰਦਾ ਹਾਂ ਕਿ ਕੇਂਦਰ ਸਰਕਾਰ ਇਸ ਮਾਮਲੇ ਨੂੰ ਸੰਵੇਦਨਸ਼ੀਲਤਾ ਨਾਲ ਵੇਖੇਗੀ ਅਤੇ ਸੰਗਤਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਜਲਦ ਪੂਰਾ ਕਰਨ ਲਈ ਉਚਿਤ ਫੈਸਲਾ ਲਵੇਗੀ।

Related Articles

Back to top button