Sliderपंजाब

ਆਮ ਆਦਮੀ ਪਾਰਟੀ ਦੀ ਹਾਈਕਮਾਨ ਨੇ ਇਕ ਫਿਰ ਅੰਮ੍ਰਿਤਪਾਲ ਸਿੰਘ ’ਤੇ ਪ੍ਰਗਟਾਇਆ ਵਿਸ਼ਵਾਸ, ਜਲੰਧਰ ਸ਼ਹਿਰੀ ਦੇ ਪ੍ਰਧਾਨ ਨਿਯੁਕਤ aa

ਜਲੰਧਰ, May 31, 2025
ਆਮ ਆਦਮੀ ਪਾਰਟੀ ਦੀ ਹਾਈਕਮਾਨ ਵੱਲੋਂ ਪੰਜਾਬ ਭਰ ਵਿੱਚ ਆਪਣੇ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਜਲੰਧਰ ਸ਼ਹਿਰੀ ਦੇ ਮੌਜੂਦਾ ਪ੍ਰਧਾਨ ਅੰਮ੍ਰਿਤਪਾਲ ਸਿੰਘ ’ਤੇ ਪਾਰਟੀ ਨੇ ਇਕ ਵਾਰ ਫਿਰ ਤੋਂ ਵਿਸ਼ਵਾਸ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਜਲੰਧਰ ਸ਼ਹਿਰੀ ਦੇ ਪ੍ਰਧਾਨ ਦੀ ਵਾਗਡੋਰ ਸੌਂਪੀ ਹੈ।
ਇਹ ਜ਼ਿੰਮੇਵਾਰੀ ਸੌਂਪਣ ’ਤੇ ਅੰਮ੍ਰਿਤਪਾਲ ਸਿੰਘ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਪ੍ਰਗਟਾਏ ਗਏ ਭਰੋਸੇ ਨੂੰ ਕਦੇ ਵੀ ਟੁੱਟਣ ਨਹੀਂ ਦੇਣਗੇ ਅਤੇ ਪਾਰਟੀ ਨੂੰ ਇਕਜੁੱਟ ਰੱਖ ਕੇ ਹਮੇਸ਼ਾ ਇਸਦੀ ਮਜ਼ਬੂਤੀ ਲਈ ਕੰਮ ਕਰਨਗੇ।

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਜਲੰਧਰ ਸ਼ਹਿਰੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦੀ ਫਾਈਲ ਫੋਟੋ

Related Articles

Back to top button