पंजाबशिक्षा और संस्कृति

ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਕਾਮ ਸਮੈਸਟਰ ਪੰਜਵਾਂ ਦਾ ਨਤੀਜਾ ਰਿਹਾ ਸ਼ਾਨਦਾਰ

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਲਈ ਬਹੁਤ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਇਸ ਦੇ ਪੋਸਟ ਗਰੈਜੂਏਟ ਕਾਮਰਸ ਵਿਭਾਗ ਵਿਚ ਬੀ.ਕਾਮ ਸਮੈਸਟਰ ਪੰਜਵਾਂ ਦੇ ਵਿਦਿਆਰਥੀ ਸੁਰਿਆਂਸ਼ ਸ਼ਰਮਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਨਤੀਜੇ ਵਿਚ 350 ਵਿਚੋਂ 277 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਵਿਦਿਆਰਥਣ ਮਨਤ੍ਰਿਪਤ ਕੌਰ ਨੇ 273 ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਵਿਦਿਆਰਥੀਆਂ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆਂ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਪ੍ਰੋ. ਨਵਦੀਪ ਕੌਰ ਵਾਇਸ ਪ੍ਰਿੰਸੀਪਲ ਅਤੇ ਡਾ. ਰਸ਼ਪਾਲ ਸਿੰਘ ਸੰਧੂ ਮੁਖੀ ਕਾਮਰਸ ਵਿਭਾਗ ਵੀ ਹਾਜ਼ਰ ਸਨ।

Related Articles

Back to top button