Sliderपंजाब

ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਦੇ ਐਮ.ਸੀ.ਐਚ. ਸੈਂਟਰ ਵਿਖੇ ‘ਮਾਂ ਦਿਵਸ’ ਨੂੰ ਸਮਰਪਿਤ ਵਿਸ਼ੇਸ਼ ਸਮਾਗਮ

ਜਲੰਧਰ (11.05.2026) – ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਗਰਗ ਅਤੇ ਮੈਡੀਕਲ ਸੁਪਰਡੈਂਟ ਡਾ. ਨਮਿਤਾ ਘਈ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਜਲੰਧਰ ਦੇ ਐਮ.ਸੀ.ਐਚ ਸੈਂਟਰ ਵਿਖੇ “ਮਾਂ ਦਿਵਸ” ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦਿਹਾੜੇ ਦਾ ਮੁੱਖ ਉਦੇਸ਼ ਸਮਾਜ ਵਿੱਚ ਮਾਂ ਦੇ ਰੁਤਬੇ ਅਤੇ ਮਾਵਾਂ ਦੀ ਸਿਹਤ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ।
ਇਸ ਦੌਰਾਨ ਗੁਰੂ ਨਾਨਕ ਟ੍ਰੇਨਿੰਗ ਇੰਸਟੀਚਿਊਟ ਅਤੇ ਭਾਰਤ ਇੰਸਟੀਚਿਊਟ ਦੀਆਂ ਨਰਸਿੰਗ ਵਿਦਿਆਰਥਣਾਂ ਵੱਲੋਂ ਮਾਂ ਦੀ ਮਹੱਤਤਾ ਅਤੇ ਉਸ ਦੇ ਤਿਆਗ ਨੂੰ ਦਰਸਾਉਂਦੇ ਹੋਏ ਪ੍ਰਭਾਵਸ਼ਾਲੀ ਪੋਸਟਰ ਤਿਆਰ ਕੀਤੇ ਗਏ। ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਇਨ੍ਹਾਂ ਪੋਸਟਰਾਂ ਦੀ ਪ੍ਰਦਰਸ਼ਨੀ ਦਾ ਨਿਰੀਖਣ ਕੀਤਾ ਅਤੇ ਵਿਦਿਆਰਥਣਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੱਕ ਮਾਂ ਦੀਆਂ ਕੁਰਬਾਨੀਆਂ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ; ਉਹ ਪਰਿਵਾਰ ਅਤੇ ਸਮਾਜ ਦੀ ਮਜ਼ਬੂਤ ਨੀਂਹ ਹੁੰਦੀ ਹੈ।
ਇਸ ਉਪਰੰਤ ਸਿਵਲ ਸਰਜਨ ਡਾ. ਰਾਜੇਸ਼ ਗਰਗ ਅਤੇ ਮੈਡੀਕਲ ਸੁਪਰਡੈਂਟ ਡਾ. ਨਮਿਤਾ ਘਈ ਵੱਲੋਂ ਗਾਇਨੀ ਵਾਰਡ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਨਵਜਨਮੇ ਬੱਚਿਆਂ ਦੀਆਂ ਮਾਵਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ‘ਮਾਂ ਦਿਵਸ’ ਦੀ ਵਧਾਈ ਦਿੱਤੀ। ਇਸ ਉਪਰੰਤ ਅਧਿਕਾਰੀਆਂ ਨੇ ਗਾਇਨੀ ਵਾਰਡ ਅਤੇ ਸਪੈਸ਼ਲ ਨਿਊ ਬੋਰਨ ਕੇਅਰ ਯੂਨਿਟ ਦਾ ਨਿਰੀਖਣ ਵੀ ਕੀਤਾ। ਇਸ ਦੌਰਾਨ ਉਨ੍ਹਾਂ ਵੱਲੋ ਮੌਕੇ ‘ਤੇ ਹਾਜ਼ਰ ਸਟਾਫ ਨੂੰ ਜ਼ਰੂਰੀ ਹਦਾਇਤਾਂ ਦਿੰਦੇ ਹੋਏ ਉਨ੍ਹਾਂ ਨੂੰ ਨਵਜਨਮੇ ਬੱਚਿਆਂ ਅਤੇ ਮਾਵਾਂ ਨੂੰ ਹੋਰ ਵੀ ਬਿਹਤਰ ਢੰਗ ਨਾਲ ਸਿਹਤ ਸੇਵਾਵਾਂ ਦੇਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਵਨਿੰਦਰ ਰਿਆੜ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਐਸਐਮਓ ਡਾ. ਇੰਦੂ, ਐਸਐਮਓ ਡਾ. ਨਵਨੀਤ ਅਰੋੜਾ, ਗਾਇਨੋਕੋਲੋਜਿਸਟ ਡਾ. ਪ੍ਰਿਯਾ ਇੰਦੂ, ਡਾ. ਨੇਹਾ, ਡਾ. ਮਨੀਸ਼ ਸੱਗਰ, ਡਾ. ਰਿਸ਼ੀ ਮਾਰਕੰਡਾ, ਡਾ. ਮੋਹਿਤ, ਮੈਟਰਨ ਜਸਬੀਰ ਕੌਰ, ਅਨੀਤਾ, ਡਿਪਟੀ ਐਮਈਆਈਓ ਅਸੀਮ ਸ਼ਰਮਾ ਅਤੇ ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ ਮੌਜੂਦ ਸਨ।

Related Articles

Back to top button