पंजाबशिक्षा और संस्कृति

ਮੇਹਰ ਚੰਦ ਪੌਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਦਾ ਸੁਕ੍ਰਿਤ ਮਸ਼ੀਨ ਟੂਲਸ ਵਿਖੇ ਵਿਦਿਅਕ ਦੌਰਾ

ਮੇਹਰ ਚੰਦ ਪੌਲੀਟੈਕਨਿਕ ਕਾਲਜ, ਜਲੰਧਰ ਦੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਦੀ ਰਹਿਨੁਮਾਈ ਅਤੇ ਇਲੈਕਟ੍ਰਿਕਲ ਇੰਜੀਨੀਅਰਿੰਗ ਵਿਭਾਗ ਦੇ ਮੁਖੀ ਸ੍ਰੀ ਵਿਕਰਮਜੀਤ ਸਿੰਘ ਸੰਘੋਤਰਾ ਦੀ ਦੇਖ-ਰੇਖ ਹੇਠ ਇਲੈਕਟ੍ਰਿਕਲ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਸੁਕ੍ਰਿਤ ਮਸ਼ੀਨ ਟੂਲਸ, ਭਗਤ ਸਿੰਘ ਨਗਰ ਨੇੜੇ, ਜਲੰਧਰ ਵਿਖੇ ਉਦਯੋਗਿਕ ਦੌਰਾ ਕੀਤਾ ਗਿਆ। ਇਸ ਦੌਰੇ ਦਾ ਪ੍ਰਬੰਧ ਵਿਭਾਗ ਦੇ ਫੈਕਲਟੀ ਮੈਂਬਰ ਗਗਨਦੀਪ ਵੱਲੋਂ ਕੀਤਾ ਗਿਆ।
ਇਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਉਦਯੋਗਿਕ ਮਾਹੌਲ ਅਤੇ ਆਧੁਨਿਕ ਮਸ਼ੀਨਰੀ ਬਾਰੇ ਪ੍ਰਯੋਗਾਤਮਕ ਜਾਣਕਾਰੀ ਪ੍ਰਦਾਨ ਕੀਤੀ ਗਈ। ਵਿਦਿਆਰਥੀਆਂ ਨੇ ਵੱਖ-ਵੱਖ ਮਸ਼ੀਨਾਂ ਦੀ ਕਾਰਗੁਜ਼ਾਰੀ ਅਤੇ ਉਤਪਾਦਨ ਪ੍ਰਕਿਰਿਆ ਨੂੰ ਨੇੜੇ ਤੋਂ ਦੇਖਿਆ। ਇਹ ਦੌਰਾ ਵਿਦਿਆਰਥੀਆਂ ਲਈ ਬਹੁਤ ਹੀ ਮਹੱਤਵਪੂਰਨ ਸਾਬਤ ਹੋਇਆ।
ਪਲਾਂਟ ਹੈੱਡ ਸ੍ਰੀ ਗੁਰਦੀਪ ਸੂਈ ਨੇ ਵਿਦਿਆਰਥੀਆਂ ਨੂੰ ਪਲਾਂਟ ਦੇ ਵੱਖ-ਵੱਖ ਭਾਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਉਦਯੋਗਿਕ ਕਾਰਜ-ਪ੍ਰਣਾਲੀ ਨਾਲ ਜਾਣੂ ਕਰਵਾਇਆ। ਇਸ ਮੌਕੇ ‘ਤੇ ਸੁਕ੍ਰਿਤ ਮਸ਼ੀਨ ਟੂਲਸ ਦੇ ਡਾਇਰੈਕਟਰ ਸ੍ਰੀ ਹਰਮੀਤ ਸਿੰਘ ਕਲਸੀ ਨੇ ਵੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਛੇ ਮਹੀਨੇ ਦੀ ਉਦਯੋਗਿਕ ਟ੍ਰੇਨਿੰਗ ਕਰਨ ਲਈ ਪ੍ਰੇਰਿਤ ਕੀਤਾ ਅਤੇ ਦੱਸਿਆ ਕਿ ਟ੍ਰੇਨਿੰਗ ਦੌਰਾਨ ਵਿਦਿਆਰਥੀਆਂ ਨੂੰ ਵਧੀਆ ਸਟਾਈਪੈਂਡ ਵੀ ਪ੍ਰਧਾਨ ਕੀਤਾ ਜਾਵੇਗਾ।

Related Articles

Back to top button