Uncategorizedपंजाबशिक्षा और संस्कृति

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਨੂੰ ਪਿੰਡਾਂ ’ਚ ਮਿਲ ਰਿਹਾ ਭਰਵਾਂ ਹੁੰਗਾਰਾ

ਜਲੰਧਰ, 30 ਜੁਲਾਈ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਬੀਤੀ ਸ਼ਾਮ ਜ਼ਿਲ੍ਹੇ ਦੇ ਪਿੰਡ ਜਹਾਂਗੀਰ, ਮੁਰਾਦਪੁਰ, ਕਿਸ਼ਨਗੜ੍ਹ, ਜਗਰਾਵਾਂ, ਰਾਣੀ ਭੱਟੀ ਅਤੇ ਐਮਾ ਕਾਜ਼ੀ ਵਿਖੇ ਗੁਰੂ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜ ਸੁਧਾਰ ਲਈ ਉਨ੍ਹਾਂ ਦੇ ਮਹਾਨ ਯੋਗਦਾਨ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਵੱਡੀ ਗਿਣਤੀ ਪਿੰਡ ਵਾਸੀਆਂ, ਨੌਜਵਾਨਾਂ ਨੇ ਡਾਕੂਮੈਂਟਰੀ ਦੇਖੀ ਅਤੇ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਸਮਾਨਤਾ, ਭਾਈਚਾਰੇ, ਮਨੁੱਖਤਾ ਦੀ ਭਲਾਈ ਅਤੇ ਸੇਵਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਅਹਿਦ ਕੀਤਾ।

ਪਿੰਡ ਦੇ ਵਸਨੀਕਾਂ ਨੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਰਾਹੀਂ ਨੌਜਵਾਨ ਸਾਡੇ ਮਹਾਨ ਗੁਰੂਆਂ ਅਤੇ ਸੰਤਾਂ ਦੇ ਜੀਵਨ, ਵਿਚਾਰਾਂ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨਾਲ ਹੋਰ ਨੇੜਿਓਂ ਜੁੜ ਸਕਣਗੇ ਅਤੇ ਸਮਾਜ ਵਿੱਚ ਆਪਸੀ ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਹੋਰ ਮਜ਼ਬੂਤੀ ਮਿਲੇਗੀ।

ਜ਼ਿਕਰਯੋਗ ਹੈ ਕਿ ਡਾਕੂਮੈਂਟਰੀ ਵੈਨਾਂ ਰਾਹੀਂ ਐਲ.ਈ.ਡੀ. ਸਕਰੀਨਾਂ ’ਤੇ ਰੋਜ਼ਾਨਾ ਜ਼ਿਲ੍ਹੇ ਦੇ 6 ਪਿੰਡਾਂ ਵਿੱਚ ਇਹ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਜਾ ਰਹੀ ਹੈ, ਜਿਸ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਦੇ ਮਹੱਤਵਪੂਰਣ ਪੱਖਾਂ, ਉਨ੍ਹਾਂ ਦੇ ਉੱਚ ਆਦਰਸ਼ਾਂ, ਸਮਾਜਿਕ ਨਿਆਂ, ਮਨੁੱਖਤਾ ਦੀ ਸੇਵਾ, ਸੱਚ, ਕਿਰਤ ਅਤੇ ਸਮਾਨਤਾ ਦੇ ਸੁਨੇਹੇ ਨੂੰ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ ਹੈ।

Related Articles

Back to top button