Sliderपंजाब

ਡਵੀਜ਼ਨਲ ਕਮਿਸ਼ਨਰ ਨੇ ਸਿੱਧ ਸ਼ਕਤੀਪੀਠ ਮਾਂ ਅੰਨਪੂਰਨਾ ਮੰਦਿਰ ਵਿਖੇ ਮੱਥਾ ਟੇਕਿਆ

ਜਲੰਧਰ, 15 ਨਵੰਬਰ: ਡਵੀਜ਼ਨਲ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਸਥਾਨਕ ਸਿੱਧ ਸ਼ਕਤੀਪੀਠ ਮਾਂ ਅੰਨਪੂਰਨਾ ਮੰਦਿਰ ਵਿਖੇ ਮੱਥਾ ਟੇਕ ਕੇ ਜਲੰਧਰ ਵਾਸੀਆਂ ਦੀ ਤਰੱਕੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਲਈ ਪ੍ਰਾਰਥਨਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਧਰਮਪਤਨੀ ਸ਼੍ਰੀਮਤੀ ਬੇਬੀ ਸੱਭਰਵਾਲ ਵੀ ਮੌਜੂਦ ਸਨ।
ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ’ਤੇ ਨਤਮਸਤਕ ਹੋ ਕੇ ਉਨ੍ਹਾਂ ਦੇ ਮਨ ਨੂੰ ਬੜਾ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜਿਥੇ ਧਾਰਮਿਕ ਅਸਥਾਨ ਸਾਡੇ ਜੀਵਨ ਵਿੱਚ ਸਕਾਰਾਤਮਕ ਊਰਜਾ ਦਾ ਸੰਚਾਰ ਕਰਦੇ ਹਨ ਉਥੇ ਧਰਮ ਚਾਹੇ ਕੋਈ ਵੀ ਹੋਵੇ, ਸਾਨੂੰ ਨੇਕ ਨੀਤੀ ਨਾਲ ਚੱਲਣ ਦੀ ਸਿੱਖਿਆ ਦਿੰਦਾ ਹੈ ਅਤੇ ਲੋਕ ਸੇਵਾ ਪ੍ਰਤੀ ਵਧੇਰੇ ਸਮਰਪਣ ਨਾਲ ਕੰਮ ਕਰਨ ਲਈ ਪ੍ਰੇਰਦਾ ਹੈ।
ਉਨ੍ਹਾਂ ਇਸ ਮੌਕੇ ਮੰਦਿਰ ਪ੍ਰਬੰਧਕ ਕਮੇਟੀ ਨੂੰ ਆਪਣੇ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਉਪਰੰਤ ਮੰਦਿਰ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਡਵੀਜ਼ਨਲ ਕਮਿਸ਼ਨਰ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਮੰਦਿਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨਿਲ ਜੋਤੀ, ਸਕੱਤਰ ਪ੍ਰਵੀਨ ਮਹਾਜਨ ਤੇ ਰਾਜੇਸ਼ ਜੋਤੀ, ਖਜ਼ਾਨਚੀ ਵਿਪੁਲ ਉਜਵਲ, ਰਾਜੇਸ਼ ਸ਼ਰਮਾ, ਭਾਰਤ ਭੂਸ਼ਣ ਜੋਸ਼ੀ ਆਦਿ ਵੀ ਮੌਜੂਦ ਸਨ।

Related Articles

Back to top button