Sliderपंजाब

30 ਜਨਵਰੀ ਤੋਂ 13 ਕੁਸ਼ਟ ਰੋਗ ਪੰਦਰਵਾੜਾ ਸ਼ੁਰੂ ਕੁਸ਼ਟ ਰੋਗੀਆਂ ਨਾਲ ਨਾ ਕਰੋ ਭੇਦਭਾਵ-ਡਾ.ਰਿਚਾ

ਫ਼ਗਵਾੜਾ 30 ਜਨਵਰੀ (ਸ਼ਿਵ ਕੌੜਾ) ਕੁਸ਼ਟ ਰੋਗ ਸੰਬੰਧੀ ਜਾਗਰੂਕਤਾ ਕਰਨ ਲਈ ਨੈਸ਼ਨਲ ਲੈਪਰੋਸੀ ਇਰੈਡੀਕੇਸ਼ਨ ਪ੍ਰੋਗਰਾਮ ਤਹਿਤ 30 ਜਨਵਰੀ ਤੋਂ 13 ਫਰਵਰੀ ਤੱਕ ਕੁਸ਼ਟ ਰੋਗ ਪੰਦਰਵਾੜਾ ਮਣਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਕਪੂਰਥਲਾ ਡਾ.ਰਿਚਾ ਭਾਟੀਆ ਨੇ ਦੱਸਿਆ ਕਿ ਸਪਰਸ਼ ਕੁਸ਼ਟ ਜਾਗਰੂਕਤਾ ਪੰਦਰਵਾੜਾ ਤਹਿਤ ਲੋਕਾਂ ਨੂੰ ਕੁਸ਼ਟ ਰੋਗ ਸੰਬੰਧੀ ਫੀਲਡ ਸਟਾਫ ਵੱਲੋਂ ਜਾਗਰੂਕ ਕੀਤਾ ਜਾਏਗਾ ਤਾਂ ਜੋ ਇਸ ਦੀ ਸਮੇਂ ਸਿਰ ਪਛਾਣ ਕੀਤੀ ਜਾ ਸਕੇ ਤੇ ਸਮੇਂ ਸਿਰ ਇਲਾਜ ਸ਼ੁਰੂ ਹੋ ਸਕੇ। ਉਨ੍ਹਾਂ ਫੀਲਡ ਸਟਾਫ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਪੰਦਰਵਾੜੇ ਵਿਚ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਜੇਕਰ ਕੋਈ ਸ਼ੱਕੀ ਮਰੀਜ ਹੈ ਤਾਂ ਉਸ ਨੂੰ ਸਰਕਾਰੀ ਸਿਹਤ ਕੇਂਦਰ ਰੈਫਰ ਕੀਤਾ ਜਾਏ ।
ਕੁਸ਼ਟ ਰੋਗ ਨੂੰ ਜੜੋਂ ਖਤਮ ਕਰਨ ਤੇ ਪੀੜਤਾਂ ਨੂੰ ਸਮਾਜ ਦੀ ਮੁੱਖਧਾਰਾ ਵਿਚ ਸ਼ਾਮਲ ਕਰਨ ਸੰਬਧੀ ਸਹੁੰ ਵੀ ਚੁੱਕੀ ਗਈ। ਸਿਵਲ ਸਰਜਨ ਕਪੂਰਥਲਾ ਡਾ.ਰਿਚਾ ਭਾਟੀਆ ਨੇ ਕਿਹਾ ਕਿ ਕੁਸ਼ਟ ਰੋਗੀਆਂ ਨਾਲ ਕਿੱਸੇ ਵੀ ਤਰ੍ਹਾਂ ਦਾ ਭੇਦਭਾਵ ਨਹੀਂ ਕਰਨਾ ਚਾਹੀਦਾ। ਇਸ ਮੌਕੇ ‘ਤੇ ਸਹਾਇਕ ਸਿਵਲ ਸਰਜਨ ਕਪੂਰਥਲਾ ਡਾ.ਅਨੂੰ ਸ਼ਰਮਾ,ਜਿਲਾ ਪਰਿਵਾਰ ਭਲਾਈ ਅਫ਼ਸਰ ਡਾ.ਅਸ਼ੋਕ ਕੁਮਾਰ,ਜਿਲਾ ਸਿਹਤ ਅਫ਼ਸਰ ਡਾ.ਰਾਜੀਵ ਪ੍ਰਾਸ਼ਰ,ਜਿਲਾ ਟੀਕਾਕਰਨ ਅਫ਼ਸਰ ਡਾ.ਰਣਦੀਪ ਸਿੰਘ,ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ,ਸੁਖਦਿਆਲ ਸਿੰਘ,ਬੀ.ਸੀ.ਸੀ.ਜੋਤੀ ਅਨੰਦ ਬੀ.ਈ.ਈ.ਰਵਿੰਦਰ ਜੱਸਲ ਤੇ ਹੋਰ ਹਾਜ਼ਰ ਸਨ।

Related Articles

Back to top button