पंजाबशिक्षा और संस्कृति

ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਸੀ.ਏ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੈਚੂਲਰ ਆਫ ਕੰਪਿਊਟਰ ਐਪਲੀਕੇਸ਼ਨ (ਬੀ.ਸੀ.ਏ.) ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਨੇ 10 ਵਿਚੋਂ 8.40 ਐਸ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਚੌਥਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣ, ਉਸ ਦੇ ਮਾਪੇ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਦਿਆਰਥੀ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ, ਮੁਖੀ ਕੰਪਿਊਟਰ ਸਾਇੰਸ ਤੇ ਆਟੀ.ਟੀ. ਵਿਭਾਗ, ਪ੍ਰੋ. ਸੰਦੀਪ ਬੱਸੀ, ਪ੍ਰੋ. ਵਿਸ਼ਾਲੀ ਗੁਪਤਾ ਅਤੇ ਪ੍ਰੋ. ਰਵਿੰਦਰ ਕੌਰ ਵੀ ਹਾਜ਼ਰ ਸਨ।

Related Articles

Back to top button