
ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਮਸਤੂਆਣਾ ਸਾਹਿਬ ਵਿਖੇ 20ਵੀਂ ਸਾਲਾਨਾ ਐਥਲੈਟਿਕ ਮੀਟ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਕਰਵਾਈ ਗਈ। ਖੇਡ ਮੇਲੇ ਦੀ ਸ਼ੁਰੂਆਤ ਅਕਾਲ ਗੁਰਮਤਿ ਕਾਲਜ ਦੇ ਵਿਦਿਆਰਥੀਆਂ ਵੱਲੋਂ “ਸ਼ਬਦ” ਦੇ ਜਾਪ ਨਾਲ ਅਧਿਆਤਮਕ ਮਾਹੌਲ ਵਿੱਚ ਕੀਤੀ ਗਈ, ਜਿਸ ਨਾਲ ਸਮਾਗਮ ਨੂੰ ਖਾਸ ਰੂਹਾਨੀ ਰੰਗ ਮਿਲਿਆ। ਉਪਰੰਤ ਅਕਾਲ ਕਾਲਜ ਆਫ ਫਿਜੀਕਲ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।
ਇਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਡੀ.ਜੀ.ਪੀ. ਟ੍ਰੈਫਿਕ ਪੰਜਾਬ ਸ. ਅਮਰਦੀਪ ਸਿੰਘ ਰਾਏ ਨੇ ਸ਼ਿਰਕਤ ਕੀਤੀ, ਜਦਕਿ ਸ਼ਾਮ ਦੇ ਸੈਸ਼ਨ ਵਿੱਚ ਡੀ.ਐਸ.ਓ. ਸੰਗਰੂਰ ਸ. ਨਵਦੀਪ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਕਾਲਜ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਵੱਲੋਂ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਆਪਣੇ ਸੰਬੋਧਨ ਦੌਰਾਨ ਸ. ਅਮਰਦੀਪ ਸਿੰਘ ਰਾਏ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਸ੍ਰੀ ਗੁਰੂ ਅੰਗਦ ਦੇਵ ਜੀ ਦੀ ਉਦਾਹਰਨ ਦਿੱਤੀ, ਜਿਨ੍ਹਾਂ ਨੇ ਸਰੀਰਕ ਤੰਦਰੁਸਤੀ ਅਤੇ ਤਾਕਤ ਲਈ ਮੱਲ ਅਖਾੜਿਆਂ ਦੀ ਪ੍ਰਥਾ ਸ਼ੁਰੂ ਕੀਤੀ ਸੀ। ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਵਫ਼ਾਦਾਰੀ, ਅਨੁਸ਼ਾਸਨ ਅਤੇ ਸਖ਼ਤ ਮਿਹਨਤ ਨਾਲ ਜੀਵਨ ਵਿੱਚ ਉੱਚੀਆਂ ਮੰਜਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
ਪ੍ਰਿੰਸੀਪਲ ਡਾ. ਗੀਤਾ ਠਾਕੁਰ ਨੇ ਇਸ ਐਥਲੈਟਿਕ ਮੀਟ ਨੂੰ ਅੰਤਰਰਾਸ਼ਟਰੀ ਔਰਤ ਦਿਵਸ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਅੱਜ ਔਰਤਾਂ ਨੇ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਸਾਬਤ ਕਰਦੇ ਹੋਏ ਉੱਚੀਆਂ ਮੰਜਿਲਾਂ ਹਾਸਲ ਕੀਤੀਆਂ ਹਨ। ਉਨ੍ਹਾਂ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਦੱਸਿਆ ਕਿ ਕਾਲਜ ਖਿਡਾਰੀ ਹਰ ਸਾਲ ਅੰਤਰਰਾਸ਼ਟਰੀ ਪੱਧਰ ’ਤੇ ਸੰਸਥਾ ਦਾ ਨਾਮ ਰੌਸ਼ਨ ਕਰ ਰਹੇ ਹਨ।
ਇਨਾਮਾਂ ਦੀ ਤਕਸੀਮ ਸ੍ਰ. ਨਵਦੀਪ ਸਿੰਘ ਵੱਲੋਂ ਕੀਤੀ ਗਈ ਉਹਨਾਂ ਆਪਣੇ ਭਾਸ਼ਣ ਵਿੱਚ ਵਿਦਿਆਰਥੀਆਂ ਨੂੰ ਦੱਸਿਆ ਕਿ ਤਰੱਕੀ ਕਰਨ ਲਈ ਮਾਪਿਆਂ ਅਤੇ ਅਧਿਆਪਕਾਂ ਦਾ ਆਗਿਆਕਾਰੀ ਹੋਣਾ ਬਹੁਤ ਜ਼ਰੂਰੀ ਹੈ। ਉਹਨਾਂ ਨਾਲ਼ ਸ੍ਰ. ਬਲਵੀਰ ਸਿੰਘ ਸਵੀਮਿੰਗ ਕੋਚ ਵਿਸ਼ੇਸ਼ ਤੌਰ ਤੇ ਪਹੁੰਚੇ।
ਐਥਲੈਟਿਕ ਮੀਟ ਦੇ ਨਤੀਜਿਆਂ ਅਨੁਸਾਰ ਜੋਰਾਵਰ ਹਾਊਸ ਨੇ 80 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਜੁਝਾਰ ਹਾਊਸ ਨੇ 78 ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ। ਅਜੀਤ ਹਾਊਸ ਨੇ 37 ਅੰਕਾਂ ਨਾਲ ਤੀਜਾ ਅਤੇ ਫਤਹਿ ਹਾਊਸ ਨੇ 27 ਅੰਕ ਪ੍ਰਾਪਤ ਕੀਤੇ। ਵਿਅਕਤੀਗਤ ਪ੍ਰਦਰਸ਼ਨ ਵਿੱਚ ਲੜਕਿਆਂ ਦੇ ਮੁਕਾਬਲਿਆਂ ਵਿੱਚ ਰਘਬੀਰ ਸਿੰਘ ਨੇ 1840 ਅੰਕ ਹਾਸਲ ਕਰਕੇ ਬੈਸਟ ਅਥਲੀਟ ਦਾ ਖਿਤਾਬ ਜਿੱਤਿਆ, ਜਦਕਿ ਲੜਕੀਆਂ ਦੇ ਮੁਕਾਬਲਿਆਂ ਵਿੱਚ ਨਰਿੰਦਰ ਕੌਰ ਨੇ 1479 ਅੰਕ ਪ੍ਰਾਪਤ ਕਰਕੇ ਬੈਸਟ ਅਥਲੀਟ ਬਣਨ ਦਾ ਮਾਣ ਪ੍ਰਾਪਤ ਕੀਤਾ।
ਇਸ ਮੌਕੇ ਸਕੱਤਰ ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕਾਲਜ ਕੌਂਸ਼ਲ, ਡਾ. ਭੁਪਿੰਦਰ ਸਿੰਘ ਪੂਨੀਆ ,ਸ੍ਰ. ਗੁਰਜੰਟ ਸਿੰਘ ਦੁੱਗਾ, ਸ੍ਰੀ. ਪਵਨ ਕੁਮਾਰ ਟ੍ਰੈਫਿਕ ਇੰਚਾਰਜ ਸੰਗਰੂਰ, ਪ੍ਰਿੰ, ਅਮਨਦੀਪ ਕੌਰ, ਪ੍ਰਿ. ਸੁਖਦੀਪ ਕੌਰ, ਪ੍ਰਿੰ. ਵਿਜੇ ਪਲਾਹਾ, ਡਾ. ਅਮਨਦੀਪ ਕੌਰ, ਡਾ. ਨਿਰਪਜੀਤ ਸਿੰਘ, ਡਾ. ਜਤਿੰਦਰ ਦੇਵ, ਪ੍ਰੋ. ਰਣਧੀਰ ਸ਼ਰਮਾਂ, ਪ੍ਰੋ. ਸੋਹਨਦੀਪ ਸਿੰਘ, ਪ੍ਰੋ. ਸੁਖਵਿੰਦਰ ਸਿੰਘ, ਪ੍ਰੋ. ਰਾਜਵਿੰਦਰ ਸਿੰਘ, ਡਾ. ਅਮਨਦੀਪ ਸਿੰਘ, ਪ੍ਰੋ. ਸਤਿੰਦਰ ਪਾਉਲ, , ਪ੍ਰੋ. ਸੁਖਦੇਵ ਸਿੰਘ, ਪ੍ਰੋ ਹਰਪ੍ਰੀਤ ਸਿੰਘ ਪ੍ਰੋ. ਰਮਨਪ੍ਰੀਤ ਕੌਰ, ਪ੍ਰੋ. ਰਜਨੀ ਦੇਵੀ, ਪ੍ਰੋ. ਮਨਦੀਪ ਕੌਰ, ਪ੍ਰੋ ਕਰਮਜੀਤ ਕੌਰ, ਪ੍ਰੋ. ਵੀਰਪਾਲ ਕੌਰ, ਡਾ. ਰੂਪ ਸਿੰਘ ਸਮੇਤ ਕਾਲਜ ਦਾ ਸਮੂਹ ਸਟਾਫ਼ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।