ਫਿਲੌਰ:17 ਅਕਤੂਬਰ ( )
ਪੰਚਾਇਤ ਚੋਣਾਂ-2024 ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਧੁਦਿਆਲ ਬਲਾਕ ਆਦਮਪੁਰ ਦੇ ਨਵਨਿਯੁਕਤ ਈ ਟੀ ਟੀ ਅਧਿਆਪਕ ਸ.ਅਮਰਿੰਦਰ ਸਿੰਘ ( ਫਾਜ਼ਿਲਕਾ)ਦੀ ਚੋਣ ਡਿਊਟੀ ਨਿਭਾਉਂਦੇ ਹੋਏ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ‘ਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਕੇ ਸੰਬੰਧੀਆਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਕਰਨੈਲ ਫਿਲੌਰ, ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਕੁਲਾਰ, ਗੁਰਿੰਦਰ ਸਿੰਘ ਆਦਮਪੁਰ,ਜਨਰਲ ਸਕੱਤਰ ਸੁਖਵਿੰਦਰ ਸਿੰਘ ਮੱਕੜ,ਵਿੱਤ ਸਕੱਤਰ ਹਰਮਨਜੋਤ ਸਿੰਘ ਆਹਲੂਵਾਲੀਆ, ਪ੍ਰੈੱਸ ਸਕੱਤਰ ਵੇਦ ਰਾਜ, ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਗੁਰਮੇਲ ਸਿੰਘ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਸੂਬਾ ਕਮੇਟੀ ਮੈਂਬਰ ਤਰਸੇਮ ਮਾਧੋਪੁਰੀ, ਕੁਲਦੀਪ ਵਾਲੀਆ ਬਿਲਗਾ,ਪ ਸ ਸ ਫ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਕੁਮਾਰ ਵਿਰਦੀ, ਕਾਰਜ਼ਕਾਰੀ ਜਨਰਲ ਸਕੱਤਰ ਪ੍ਰੇਮ ਖਲਵਾੜਾ,ਵਿੱਤ ਸਕੱਤਰ ਅਕਲ ਚੰਦ ਸਿੰਘ, ਪ੍ਰੈੱਸ ਸਕੱਤਰ ਪਰਨਾਮ ਸਿੰਘ ਸੈਣੀ ਆਦਿ ਨੇ ਕਿਹਾ ਕਿ ਪਰਿਵਾਰ ਅਤੇ ਸਕੇ ਸੰਬੰਧੀਆਂ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਪਰਿਵਾਰ ਨੂੰ ਪਏ ਘਾਟੇ ਦੀ ਅੰਸ਼ਕ ਪੂਰਤੀ ਲਈ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਅਤੇ ਮੁੱਖ ਚੋਣ ਅਫਸਰ ਪੰਜਾਬ ਅਤੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਢੰਗ ਨਾਲ ਮੰਗ ਕਰਦੇ ਹਨ ਕਿ ਪਰਿਵਾਰ ਦੇ ਗੁਜ਼ਾਰੇ ਲਈ ਅਤੇ ਬੱਚਿਆਂ ਦੇ ਪਾਲਣ ਪੋਸ਼ਣ ਨੂੰ ਅਤਿ ਗੰਭੀਰਤਾ ਨਾਲ ਧਿਆਨ ਵਿੱਚ ਰੱਖਦੇ ਹੋਏ ਪਰਿਵਾਰ ਦੇ ਇੱਕ ਮੈਂਬਰ ਨੂੰ ਤੁਰੰਤ ਸਰਕਾਰੀ ਨੌਕਰੀ ਅਤੇ ਚੋਣ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਕਰਕੇ ਪਰਿਵਾਰ ਨੂੰ ਤੁਰੰਤ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।