पंजाबशिक्षा और संस्कृति

ਅਸ਼ਟਮੀ ਮੌਕੇ ਸਰਦਾਰ ਪਰਗਟ ਸਿੰਘ ਸ੍ਰੀ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਨਤਮਸਤਕ ਹੋਏ

ਹਿਮਾਚਲ ਪ੍ਰਦੇਸ਼, 19 ਅਕਤੂਬਰ: ਅਸ਼ਟਮੀ ਦੇ ਪਵਿੱਤਰ ਮੌਕੇ ‘ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ ਹਿਮਾਚਲ ਪ੍ਰਦੇਸ਼ ਸਥਿਤ ਸ੍ਰੀ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਮੱਥਾ ਟੇਕ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਮੇਤ ਪੂਰੇ ਦੇਸ਼ ਦੇ ਲੋਕਾਂ ਦੀ ਸੁੱਖ-ਸਮ੍ਰਿੱਧੀ, ਖ਼ੁਸ਼ਹਾਲੀ ਅਤੇ ਚੰਗੀ ਸਿਹਤ ਲਈ ਅਰਦਾਸ ਕੀਤੀ। ਉਨ੍ਹਾਂ ਨੇ ਸਮੂਹ ਦੇਸ਼ ਵਾਸੀਆਂ ਨੂੰ ਨਵਰਾਤਰਿਆਂ ਅਤੇ ਅਸ਼ਟਮੀ ਦੀਆਂ ਦਿਲੋਂ ਵਧਾਈਆਂ ਵੀ ਦਿੱਤੀਆਂ।

ਇਸ ਮੌਕੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਸੂਰਜ ਸਿੰਘ ਠਾਕੁਰ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਮੰਤਰੀ ਬ੍ਰਹਮ ਮਹਿੰਦਰਾ, ਸਾਬਕਾ ਮੰਤਰੀ ਅਤੇ ਵਰਕਿੰਗ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਰਾਜ ਕੁਮਾਰ ਵੇਰਕਾ, ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ, ਸਾਬਕਾ ਵਿਧਾਇਕਾ ਇੰਦੂ ਬਾਲਾ, ਸਾਬਕਾ ਵਿਧਾਇਕ ਪਵਨ ਆਦੀਆ, ਸਾਬਕਾ ਵਿਧਾਇਕ ਮਿੱਕੀ ਡੋਗਰਾ ਸਮੇਤ ਕਈ ਹੋਰ ਕਾਂਗਰਸੀ ਆਗੂ ਵੀ ਮੌਜੂਦ ਸਨ।

Related Articles

Back to top button