
ਕਰਤਾਰਪੁਰ : 1 ਅਕਤੂਬਰ 2025
ਅੰਤਰਰਾਸ਼ਟਰੀ ਬਜ਼ੁਰਗ ਦਿਵਸ ਦੇ ਮੌਕੇ ਸਿਵਲ ਸਰਜਨ ਜਲੰਧਰ ਡਾ. ਰਮਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਸੀਨੀਅਰ ਮੈਡੀਕਲ ਅਫਸਰ ਡਾ. ਸੁਖਵਿੰਦਰ ਸਿੰਘ ਦੀ ਅਗਵਾਈ ਵਿੱਚ ਕਰਤਾਰਪੁਰ ਹਸਪਤਾਲ ਅਤੇ ਬਲਾਕ ਅਧੀਨ ਪੈਂਦੇ ਆਯੂਸ਼ਮਾਨ ਆਰੋਗਿਆ ਕੇਂਦਰਾਂ ‘ਤੇ ਵਿਸ਼ੇਸ਼ ਹੈਲਥ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾ. ਸਾਹਿਲ ਸ਼ਰਮਾਂ, ਸੀ.ਐਚ. ਓ. ਡਾ. ਪੰਖੂੜੀ, ਹਰਪ੍ਰੀਤ ਕੌਰ, ਚੇਤਨਾ, ਡਾ ਵਿਕਾਸ, ਸਟਾਫ ਨਰਸ ਕੰਵਲਜੀਤ ਕੌਰ, ਜਸਵਿੰਦਰ ਕੌਰ, ਸਿਹਤ ਵਰਕਰ ਜਗਜੀਤ ਸਿੰਘ, ਜੋਗਾ ਸਿੰਘ, ਏ.ਐਨ.ਐਮ. ਪ੍ਰਦੀਪ, ਕਾਮਨੀ ਅਤੇ ਆਸ਼ਾ ਮੌਜੂਦ ਸਨ।
ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਬਜ਼ੁਰਗਾਂ ਦੀ ਸਿਹਤ ਜਾਂਚ ਕੀਤੀ ਗਈ ਜਿਸ ਵਿੱਚ ਮੁਖ ਤੌਰ ‘ਤੇ ਬਲੱਡ ਸ਼ੂਗਰ, ਬਲੱਡ ਪ੍ਰੈਸ਼ਰ (ਬੀਪੀ), ਆਦਿ ਦੀ ਜਾਂਚ ਕੀਤੀ ਗਈ। ਕੈਂਪ ਦਾ ਉਦੇਸ਼ ਬਜ਼ੁਰਗਾਂ ਨੂੰ ਤੰਦਰੁਸਤ ਜੀਵਨ ਅਤੇ ਸਿਹਤ ਸੰਭਾਲ ਲਈ ਜਾਗਰੂਕ ਕਰਨਾ ਸੀ।
ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਜ਼ੁਰਗਾਂ ਦੀ ਨਿਯਮਤ ਸਿਹਤ ਜਾਂਚ ਬਹੁਤ ਜ਼ਰੂਰੀ ਹੈ ਤਾਂ ਜੋ ਉਮਰ ਦੇ ਨਾਲ ਆਉਣ ਵਾਲੀਆਂ ਬਿਮਾਰੀਆਂ ਨੂੰ ਸਮੇਂ ਸਿਰ ਪਛਾਣਿਆ ਜਾ ਸਕੇ ਅਤੇ ਉਚਿਤ ਇਲਾਜ ਕੀਤਾ ਜਾ ਸਕੇ।
ਬੀ.ਈ.ਈ. ਰਾਕੇਸ਼ ਸਿੰਘ ਨੇ ਕਿਹਾ ਕਿ ਕੈਂਪ ਦੌਰਾਨ ਬਜ਼ੁਰਗਾਂ ਅਤੇ ਆਮ ਲੋਕਾਂ ਨੂੰ ਐਮਰਜੈਂਸੀ ਸੇਵਾਵਾਂ ਸੰਬੰਧੀ ਜਾਣਕਾਰੀ ਦਿੱਤੀ ਗਈ, ਜਿਸ ਵਿੱਚ 108 ਐਂਬੂਲੈਂਸ ਅਤੇ 104 ਮੈਡੀਕਲ ਹੈਲਪ ਲਾਈਨ ਸੇਵਾਵਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਬਜ਼ੁਰਗਾਂ ਦੀ ਮਾਨਸਿਕ ਸਿਹਤ ਲਈ “ਟੈਲੀ ਮਾਨਸ” ਐਪ ਵੀ ਸ਼ੁਰੂ ਕੀਤਾ ਗਿਆ ਹੈ, ਜਿਸ ਰਾਹੀਂ ਕੋਈ ਵੀ ਵਿਅਕਤੀ 14416 ‘ਤੇ ਕਾਲ ਕਰਕੇ ਮੁਫ਼ਤ ਕੋਉਂਸਲਿੰਗ ਲੈ ਸਕਦਾ ਹੈ।