
ਅੱਜ ਆਲ ਇੰਡੀਆ ਕਾਂਗਰਸ ਪਾਰਟੀ ਦੇ ਸਕੱਤਰ ਸ਼੍ਰੀ ਰਵਿੰਦਰ ਡਾਲਵੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜ੍ਹਿੰਗ ਵਲੋ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ । ਇਸ ਮੀਟਿੰਗ ਵਿੱਚ ਜਿਲਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ , ਜਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ, ਸਾਬਕਾ ਮੰਤਰੀ ਅਤੇ ਵਿਧਾਇਕ ਪ੍ਰਗਟ ਸਿੰਘ, ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਵਿਧਾਇਕ ਅਵਤਾਰ ਸਿੰਘ ਜੂਨੀਅਰ, ਨਵਜੋਤ ਸਿੰਘ ਦਾਹੀਆ ਹਲਕਾ ਇੰਚਾਰਜ ਨਕੋਦਰ, ਰਾਜਿੰਦਰ ਸਿੰਘ ਸਾਬਕਾ ਐਸ ਐਸ ਪੀ ਹਲਕਾ ਇੰਚਾਰਜ ਕਰਤਾਰਪੁਰ, ਸੁਰਿੰਦਰ ਕੌਰ ਹਲਕਾ ਇੰਚਾਰਜ ਜਲੰਧਰ ਵੈਸਟ, ਚੌਧਰੀ ਸੁਰਿੰਦਰ ਸਿੰਘ ਸਾਬਕਾ ਵਿਧਾਇਕ , ਅਸ਼ਵਨ ਭੱਲਾ ਸੀਨੀਅਰ ਉਪ ਪ੍ਰਧਾਨ ਜਿਲਾ ਕਾਂਗਰਸ ਕਮੇਟੀ ਦਿਹਾਤੀ, ਪਵਨ ਕੁਮਾਰ ਸੀਨੀਅਰ ਉਪ ਪ੍ਰਧਾਨ ਜਿਲਾ ਕਾਂਗਰਸ ਕਮੇਟੀ ਸ਼ਹਿਰੀ, ਪਰਮਜੋਤ ਸਿੰਘ ਸ਼ੈਰੀ ਚੱਢਾ ਸੀਨੀਅਰ ਉਪ ਪ੍ਰਧਾਨ ਜਿਲਾ ਕਾਂਗਰਸ ਕਮੇਟੀ ਸ਼ਹਿਰੀ , ਸਾਬਕਾ ਪ੍ਰਧਾਨ ਬਲਰਾਜ ਠਾਕੁਰ ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ । ਇਸ ਮੀਟਿੰਗ ਬਲਾਕਾਂ ਦੇ ਪ੍ਰਧਾਨ, ਸੈਂਲਾਂ ਦੇ ਚੇਅਰਮੈਨ, ਜਿਲਾ ਕਾਂਗਰਸ ਕਮੇਟੀਆਂ ਦੇ ਅਹੁਦੇਦਾਰ, ਕੌਂਸਲਰ, ਸਾਬਕਾ ਕੌਂਸਲਰ, ਵਾਰਡਾਂ ਦੇ ਇੰਚਾਰਜ ਮੌਜੂਦ ਹੋਏ । ਇਸ ਮੀਟਿੰਗ ਪੰਜਾਬ ਦੇ ਸਹਿ ਇੰਚਾਰਜ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਵਾਰਡ ਲੈਵਲ ਅਤੇ ਬਲਾਕ ਲੈਵਲ ਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ । ਪਾਰਟੀ ਵਿਚ ਅਨੁਸ਼ਾਸਨ ਬਹੁਤ ਲਾਜ਼ਮੀ ਹੈ । ਅਸੀ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਇਕੱਠੇ ਹੋ ਕੇ ਲੜਾਂਗੇ ਅਤੇ 2027 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ਅਤੇ ਪੰਜਾਬ ਦੀ ਜਨਤਾ ਆਪਣਾ ਮਨ ਬਣਾ ਚੁੱਕੀ ਹੈ ਕਿ ਆਉਣ ਵਾਲਾ ਸਮਾਂ ਪੰਜਾਬ ਵਿੱਚ ਕਾਂਗਰਸ ਦਾ ਹੀ ਹੈ