
ਅੱਜ ਜਿਲਾ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਅਤੇ ਦਿਹਾਤੀ ਵਲੋ ਸੰਵਿਧਾਨ ਬਚਾਓ ਰੈਲੀ ਕੀਤੀ ਗਈ ਜਿਸ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜ੍ਹਿੰਗ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਂਸਦ ਚਰਨਜੀਤ ਸਿੰਘ ਚੰਨੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਕਿਹਾ ਕਿ ਸਾਨੂੰ ਇਕ ਜੁਟ ਹੋ ਕੇ ਸੰਵਿਧਾਨ ਬਚਾਉਣਾਂ ਪਵੇਗਾ ਅਤੇ ਇਸ ਸੰਵਿਧਾਨ ਨਾਲ ਛੇੜ ਛਾੜ੍ਹ ਕਰਨ ਵਾਲੀ ਸਰਕਾਰ ਦੇ ਨਾਲ ਇਕੱਠੇ ਹੋ ਕੇ ਟੱਕਰ ਲੈਣੀ ਪਵੇਗੀ । ਤਾਹੀ ਸਾਡਾ ਦੇਸ਼ ਬਚ ਪਵੇਗਾ ਅਤੇ ਸੰਵਿਧਾਨ ਬਚ ਪਾਵੇਗਾ । ਇਸ ਰੈਲੀ ਵਿੱਚ ਰੈਲੀ ਦੇ ਇੰਚਾਰਜ ਸਾਬਕਾ ਵਿਧਾਇਕ ਸੁਨੀਲ ਦੱਤੀ, ਵਿਧਾਇਕ ਅਤੇ ਜ਼ਿਲਾ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ, ਜਿਲਾ ਪ੍ਰਧਾਨ ਸ਼ਹਿਰੀ ਰਜਿੰਦਰ ਬੇਰੀ, ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਵਿਧਾਇਕ ਵਿਕਰਮਜੀਤ ਸਿੰਘ ਚੌਧਰੀ, ਸਾਬਕਾ ਮੰਤਰੀ ਅਤੇ ਵਿਧਾਇਕ ਪ੍ਰਗਟ ਸਿੰਘ, ਵਿਧਾਇਕ ਅਵਤਾਰ ਸਿੰਘ ਬਾਵਾ ਹੈਨਰੀ, ਹਲਕਾ ਇੰਚਾਰਜ ਵੈਸਟ ਸੁਰਿੰਦਰ ਕੌਰ, ਹਲਕਾ ਇੰਚਾਰਜ ਨਕੋਦਰ ਨਵਜੋਤ ਦਾਹੀਆ, ਹਲਕਾ ਇੰਚਾਰਜ ਕਰਤਾਰਪੁਰ ਸਾਬਕਾ ਐਸ ਐਸ ਪੀ ਰਜਿੰਦਰ ਸਿੰਘ, ਸਾਬਕਾ ਵਿਧਾਇਕ ਸੁਰਿੰਦਰ ਸਿੰਘ, ਕੌਂਸਲਰ, ਸਾਬਕਾ ਕੌਂਸਲਰ, ਬਲਾਕਾਂ ਦੇ ਪ੍ਰਧਾਨ, ਸੈਲਾਂ ਦੇ ਚੇਅਰਮੈਨ , ਪਿੰਡਾਂ ਦੇ ਸਰਪੰਚ , ਸਾਬਕਾ ਸਰਪੰਚ, ਯੂਥ ਕਾਂਗਰਸ ਦੇ ਅਹੁਦੇਦਾਰ, ਮਹਿਲਾ ਕਾਂਗਰਸ ਦੇ ਅਹੁਦੇਦਾਰ ਮੌਜੂਦ ਸਨ ।