
ਅੱਜ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਅਤੇ ਦਿਹਾਤੀ ਵਲੋ ਜਲੰਧਰ ਈ ਡੀ ਦਫ਼ਤਰ ਦੇ ਸਾਹਮਣੇ ਰੋਸ਼ ਪ੍ਰਦਰਸ਼ਨ ਕੀਤਾ ਗਿਆ । ਇਹ ਪ੍ਰਦਰਸ਼ਨ ਜੋ ਮੋਦੀ ਸਰਕਾਰ ਨੇ ਕਾਂਗਰਸ ਦੇ ਸੀਨੀਅਰ ਲੀਡਰ ਸ਼੍ਰੀਮਤੀ ਸੋਨੀਆ ਗਾਂਧੀ ਅਤੇ ਸ਼੍ਰੀ ਰਾਹੁਲ ਗਾਂਧੀ ਜੀ ਦੇ ਖਿਲਾਫ ਜੋ ਚਾਰਜਸ਼ੀਟ ਜਾਰੀ ਕੀਤੀ ਹੈ ਉਸ ਦੇ ਸੰਬੰਧ ਵਿਚ ਮੋਦੀ ਸਰਕਾਰ ਦੇ ਖਿਲਾਫ ਇਹ ਰੋਸ਼ ਪ੍ਰਦਰਸ਼ਨ ਕੀਤਾ ਗਿਆ । ਇਸ ਪ੍ਰਦਰਸ਼ਨ ਵਿਚ ਸ਼ਾਮਲ ਹੋਏ ਸਾਰੇ ਆਗੂਆਂ ਅਤੇ ਵਰਕਰਾਂ ਨੇ ਮੋਦੀ ਸਰਕਾਰ ਦੇ ਖਿਲਾਫ ਜੰਮ ਕੇ ਨਾਰੇਵਾਜੀ ਕੀਤੀ ਅਤੇ ਕਿਹਾ ਕਿ ਮੋਦੀ ਸਰਕਾਰ ਵਲੋ ਜੋ ਇਹੋ ਜਿਹੀਆਂ ਹਰਕਤਾਂ ਕੀਤੀਆ ਜਾ ਰਹੀਆ ਹਨ ਇਸ ਨਾਲ ਕਾਂਗਰਸ ਦੇ ਲੀਡਰ ਅਤੇ ਵਰਕਰ ਡਰਨ ਵਾਲੇ ਨਹੀ ਹਨ । ਕਾਂਗਰਸ ਪਾਰਟੀ ਹਰ ਇਕ ਇਹੋ ਜਿਹੀ ਹਰਕਤ ਦਾ ਡਟ ਕੇ ਵਿਰੋਧ ਕਰੇਗੀ । ਵਰਕਰਾਂ ਨੇ ਨਾਅਰੇਵਾਜੀ ਕਰਦੇ ਹੋਏ ਕਿਹਾ ਕਿ ਜਦੋ ਜਦੋ ਮੋਦੀ ਡਰਦਾ ਹੈ, ਈ ਡੀ ਨੂੰ ਅਗੇ ਕਰਦਾ ਹੈ । ਗਾਂਧੀ ਪਰਿਵਾਰ ਨੇ ਦੇਸ਼ ਲਈ ਕੁਰਬਾਨੀਆਂ ਦਿਤੀਆ ਹਨ ਪਰ ਅੱਜ ਸੱਤਾ ਤੇ ਕਾਬਜ਼ ਲੋਕ, ਉਨਾਂ ਪਰਿਵਾਰਾਂ ਦੇ ਖਿਲਾਫ ਚਾਰਜਸ਼ੀਟਾਂ ਜਾਰੀ ਕਰਕੇ ਉਨਾਂ ਨੂੰ ਦਵਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਜੋ ਕਿ ਸਰਾਸਰ ਗ਼ਲਤ ਹੈ ਅਤੇ ਨਾ ਸਹਿਣਯੋਗ ਹੈ ਅਤੇ ਕਾਂਗਰਸ ਪਾਰਟੀ ਇਸ ਦਾ ਡਟ ਕੇ ਵਿਰੋਧ ਕਰਦੀ ਹੈ । ਇਸ ਮੌਕੇ ਤੇ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਅਤੇ ਸਾਂਸਦ ਜਲੰਧਰ, ਗੁਰਜੀਤ ਸਿੰਘ ਔਜਲਾ ਸਾਂਸਦ ਸ਼੍ਰੀ ਅੰਮ੍ਰਿਤਸਰ ਸਾਹਿਬ, ਰਾਜ ਕੁਮਾਰ ਵੇਰਕਾ ਸਾਬਕਾ ਮੰਤਰੀ, ਸੁਖਵਿੰਦਰ ਡੈਨੀ ਸਕੱਤਰ ਆਲ ਇੰਡੀਆ ਕਾਂਗਰਸ, ਸੁਨੀਲ ਦੱਤੀ ਸਾਬਕਾ ਵਿਧਾਇਕ, ਸੁਖਜੀਤ ਸਿੰਘ ਕਾਕਾ ਲੋਹਗੜ੍ਹ ਜਿਲਾ ਪ੍ਰਧਾਨ ਮੋਗਾ, ਹਰਮਿੰਦਰ ਗਿੱਲ ਜਿਲਾ ਪ੍ਰਧਾਨ ਤਰਨਤਾਰਨ, ਨਵਤੇਜ ਚੀਮਾ ਸਾਬਕਾ ਵਿਧਾਇਕ, ਬਲਵਿੰਦਰ ਧਾਲੀਵਾਲ ਵਿਧਾਇਕ ਫਗਵਾੜਾ, ਰਮਨਜੀਤ ਸਿੰਘ ਸਿੱਕੀ ਸਾਬਕਾ ਵਿਧਾਇਕ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ ਵਿਧਾਇਕ ਅਤੇ ਪ੍ਰਧਾਨ ਜਿਲਾ ਕਾਂਗਰਸ ਕਮੇਟੀ ਦਿਹਾਤੀ, ਪਰਗਟ ਸਿੰਘ ਸਾਬਕਾ ਮੰਤਰੀ ਅਤੇ ਵਿਧਾਇਕ, ਅਵਤਾਰ ਸਿੰਘ ਜੂਨੀਅਰ ਬਾਵਾ ਹੈਨਰੀ ਵਿਧਾਇਕ, ਸੁਖਵਿੰਦਰ ਸਿੰਘ ਕੋਟਲੀ ਵਿਧਾਇਕ, ਰਜਿੰਦਰ ਸਿੰਘ ਸਾਬਕਾ ਐਸ ਐਸ ਪੀ ਹਲਕਾ ਇੰਚਾਰਜ ਕਰਤਾਰਪੁਰ, ਨਵਜੋਤ ਸਿੰਘ ਦਹੀਆਂ ਹਲਕਾ ਇੰਚਾਰਜ ਨਕੋਦਰ, ਚੌਧਰੀ ਸੁਰਿੰਦਰ ਸਿੰਘ ਸਾਬਕਾ ਵਿਧਾਇਕ, ਰਜਿੰਦਰ ਬੇਰੀ ਸਾਬਕਾ ਵਿਧਾਇਕ ਅਤੇ ਪ੍ਰਧਾਨ ਜਿਲਾ ਕਾਂਗਰਸ ਕਮੇਟੀ ਸ਼ਹਿਰੀ, ਸੁਰਿੰਦਰ ਕੌਰ ਹਲਕਾ ਇੰਚਾਰਜ ਜਲੰਧਰ ਵੈਸਟ , ਕੌਂਸਲਰ, ਸਾਬਕਾ ਕੌਂਸਲਰ, ਵਾਰਡਾਂ ਦੇ ਇੰਚਾਰਜ, ਬਲਾਕਾਂ ਦੇ ਪ੍ਰਧਾਨ, ਸੈਲਾਂ ਦੇ ਚੇਅਰਮੈਨ, ਬਲਾਕ ਸੰਮਤੀਆਂ ਦੇ ਮੈਬਰ, ਪਿੰਡਾਂ ਦੇ ਸਰਪੰਚ ਅਤੇ ਹੋਰ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਭਾਰੀ ਗਿਣਤੀ ਵਿਚ ਮੌਜੂਦ ਸਨ