ਜਲੰਧਰ ()ਸਿਵਲ ਹਸਪਤਾਲ ਵਿੱਚ ਸਟਾਫ ਦੀ ਲਾਪਰਵਾਹੀ ਕਾਰਨ ਆਕਸੀਜਨ ਸਪਲਾਈ ਵਿੱਚ ਆਈ ਰੁਕਾਵਟ ਕਾਰਨ ,ਤਿੰਨ ਮਰੀਜ਼ਾਂ ਦੀ ਮੌਤ ਕਾਰਨ ਆਮ ਲੋਕਾਂ ਵਿੱਚ ਚਿੰਤਾ ਪਾਈ ਜਾ ਰਹੀ ਹੈ । ਸੀਨੀਅਰ ਸਿੱਖ ਲੀਡਰਾਂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ ,ਹਰਪ੍ਰੀਤ ਸਿੰਘ ਨੀਟੂ ਅਤੇ ਸ਼ੈਰੀ ਚੱਡਾ ਤੇ ਰਵਿੰਦਰ ਸਿੰਘ ਚੀਮਾ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ । ਕਿ ਆਈ ਸੀ ਯੂ ਵਿੱਚ ਦਾਖਲ ਮਰੀਜ਼ਾਂ ਦੀ ਆਕਸੀਜਨ ਦੀ ਸਪਲਾਈ ਰੁਕ ਜਾਣ ਨਾਲ ਹੋਈਆਂ ਮੌਤਾਂ ਨਾ ਸਿਰਫ ਚਿੰਤਾਜਨਕ ਹਨ । ਸਗੋਂ ਕਈ ਤਰ੍ਹਾਂ ਦੇ ਸਵਾਲ ਵੀ ਉੱਠਦੇ ਹਨ ।ਜਿੱਥੇ ਅਸੀਂ ਮੌਤ ਦੀ ਆਗੋਸ਼ ਵਿੱਚ ਆਏ ਮਰੀਜ਼ਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹਾਂ। ਉੱਥੇ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਦੇ ਪ੍ਰਚਾਰ ਦੀ ਵੀ ਪੋਲ ਖੋਲ੍ਹਦੇ ਹਨ।ਕਿ ਇਹੋ ਜਿਹੀ ਸਿਹਤ ਕ੍ਰਾਂਤੀ ਹੈ ।ਜਿੱਥੇ ਆਕਸੀਜਨ ਦੀ ਕਮੀ ਨਾਲ ਲੋਕ ਮਰ ਰਹੇ ਹਨ ।ਉਕਤ ਆਗੂਆਂ ਨੇ ਕਿਹਾ ਹੈ । ਕਿ ਸਰਕਾਰ ਇਸ ਸਾਰੇ ਮਾਮਲੇ ਵਿੱਚ ਦੋਸ਼ੀ ਵਿਅਕਤੀਆਂ, ਉਹ ਭਾਵੇਂ ਜਿਹੜੇ ਮਰਜ਼ੀ ਅਹੁਦੇ ਤੇ ਹੋਵੇ ,ਤੇ ਤੁਰੰਤ ਕਾਰਵਾਈ ਕੀਤੀ ਜਾਵੇ, ਅਤੇ ਦੋਸ਼ੀਆਂ ਨੂੰ ਬੰਦੀ ਸਜ਼ਾ ਮਿਲਣੀ ਚਾਹੀਦੀ ਹੈ, ਤਾਂ ਹੀ ਲੋਕਾਂ ਦਾ ਪ੍ਰਸ਼ਾਸਨ ਤੇ ਵਿਸ਼ਵਾਸ ਬਹਾਲ ਹੋ ਸਕਦਾ ਹੈ। ਉਹਨਾਂ ਕਿਹਾ ਕਿ ਆਕਸੀਜਨ ਦੀ ਕਮੀ ਨਾਲ ਮੌਤਾਂ ਨਹੀਂ ਕਤਲ ਹੋਏ ਹਨ। ਜਿਸ ਤੇ ਦੋਸ਼ੀ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣੇ ਚਾਹੀਦੇ ।ਅਸੀਂ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ।ਜਿਨਾਂ ਤਿੰਨ ਮਰੀਜ਼ਾਂ ਦੀ ਮੌਤ ਇਸ ਕਾਂਡ ਵਿੱਚ ਹੋਈ ਉਹਨਾਂ ਦੇ ਪਰਿਵਾਰਾਂ ਨੂੰ ਘੱਟ ਤੋਂ ਘੱਟ 10 ਲੱਖ ਮੁਆਵਜੇ ਦੇ ਤੌਰ ਤੇ ਦਿੱਤਾ ਜਾਣਾ ਚਾਹੀਦਾ ਹੈ । ਤਾਂ ਜੋ ਉਹਨਾਂ ਪਰਿਵਾਰਾਂ ਨੂੰ ਕੁਝ ਆਸਰਾ ਮਿਲ ਸਕੇ, ਕਿੰਨੀ ਹੈਰਾਨੀ ਦੀ ਗੱਲ ਹੈ ਕੀ ਦਰਜਾ ਚਾਰ ਕਰਮਚਾਰੀ
ਆਕਸੀਜਨ ਜਨ ਪਲਾਂਟ ਦੀ ਦੇਖ ਰੇਖ ਕਰ ਰਿਹਾ ਸੀ ।ਇਸ ਤੋਂ ਵੱਡੀ ਗੱਲ ਕੀ ਹੋ ਸਕਦੀ ਹੈ ।ਸਾਰੇ ਮਾਮਲੇ ਦੀ ਮੁਕੰਮਲ ਜਾਂਚ ਬਹੁਤ ਜਰੂਰੀ ਹੈ। ਅਤੇ ਜਿੰਮੇਵਾਰ ਉੱਤੇ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਮੌਕੇ ਤੇ ਸਤਨਾਮ ਸਿੰਘ ਚੱਡਾ, ਸੰਨੀ ਸਿੰਘ, ਵਿੱਕੀ ਸਿੰਘ ਖਾਲਸਾ, ਬਲਜੀਤ ਸਿੰਘ ਸ਼ੰਟੀ,ਮਨਵੀਰ ਸਿੰਘ ਸ਼ਾਹੀ ,ਸਿਮਰਨਜੀਤ ਸਿੰਘ ਅਤੇ ਸਿਮਰਨਪ੍ਰੀਤ ਸਿੰਘ ਟੱਕਰ ਹਾਜ਼ਰ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।